ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪਿਛਲੇ ਦਿਨੀ ਗੁਰੂ ਨਿੰਦਕ ਹਰਨੇਕ ਸਿੰਘ ਨੇਕੀ (ਨਿਊਜ਼ੀਲੈਂਡ) ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਨਿਊਜ਼ੀਲੈਂਡ ਦੀਆਂ ਸਮੂਹ ਸਿੱਖ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਜੋ ਅੱਜ ਸਮੁਚੇ ਰੂਪ ਵਿੱਚ ਕਾਰਵਾਈ ਕਰਦਿਆਂ ਹੋਇਆਂ ਗੁਰਮਰਿਯਾਦਾ ਅਨੁਸਾਰ ਨੇਕੀ ਵਲੋਂ ਬਣਾਏ ਆਪਣੇ ਸਟੂਡੀਓ ਵਿੱਚ ਜੋ ਸ੍ਰੀ ਗੂਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਹੋਰ ਧਾਰਮਿਕ ਲਿਟਰੇਚਰ ਰੱਖਿਆ ਹੋਇਆ ਸੀ ਉਸ ਨੂੰ ਸਤਿਕਾਰ ਸਹਿਤ ਉਥੋਂ ਲਿਜਾ ਕੇ ਯੋਗ ਅਸਥਾਨ ਪੁਰ ਸ਼ੁਸ਼ੋਭਿਤ ਕੀਤਾ ਗਿਆ ਹੈ।ਉਨਾਂ ਨੇ ਇਸ ਸਾਰੀ ਕਾਰਵਾਈ ਲਈ ਸਿੱਖ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ।ਜਥੇਦਾਰ ਨੇ ਨਿਊਜ਼ੀਲੈਂਡ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ, ਸਿੱਖ ਧਾਰਮਿਕ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੂੰ ਸੁਚੇਤ ਕੀਤਾ ਕਿ ਜਿਸ ਕਿਸੇ ਪਾਸ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੋਣ ਉਹ ਇਸ ਗੁਰੂ ਨਿੰਦਕ ਨੇਕੀ ਨੂੰ ਕਦਾਚਿਤ ਨਾ ਦੇਣ ਤੇ ਇਸ `ਤੇ ਸਖ਼ਤੀ ਨਾਲ ਅਮਲ ਕੀਤਾ ਜਾਵੇ ਅਤੇ ਇਸ ਗੁਰੂ ਨਿੰਦਕ ਦਾ ਡੱਟ ਕੇ ਵਿਰੋਧ ਕੀਤਾ ਜਾਵੇ।ਕਿਉਂਕਿ ਇਸ ਤਰ੍ਹਾਂ ਦੇ ਲੋਕ ਸਿੱਖ ਪੰਥ ਵਿੱਚ ਦੁਬਿਧਾ ਖੜੀ ਕਰ ਕੇ ਭਰਾ ਮਾਰੂ ਜੰਗ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media