ਭੀਖੀ, 7 ਅਪੈ੍ਰਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਏ (ਪੰਜਾਬੀ) ਸਮੈਸਟਰ-3 ਨਤੀਜੇ ਵਿੱਚ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਅੱਵਲ ਰਹੀਆਂ।ਕਾਲਜ ਪ੍ਰਿੰਸੀਪਲ ਸਤਿੰਦਰ ਸਿੰਘ ਢਿਲੋ ਨੇ ਦੱਸਿਆ ਕਿ ਕਾਲਜ ਵਿਦਿਆਰਥਣਾ ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ ਨੇ 80 ਪ੍ਰਤੀਸ਼ਤ ਅੰਕ ਹਾਸਲ ਕੀਤੇ, ਜਦਕਿ ਹਰਪ੍ਰੀਤ ਕੌਰ ਨੇ 76 ਫੀਸਦ ਅੰਕ ਲਏ। ਇਸ ਤੋਂ ਇਲਾਵਾ ਬਾਕੀ ਦੇ ਸਾਰੇ ਹੀ ਵਿਦਿਆਰਥੀਆ ਨੇ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ।ਪੰਜਾਬੀ ਵਿਭਾਗ ਦੇ ਮੁੱਖੀ ਪੋਫੈਸਰ ਸ਼ੰਟੀ ਕੁਮਾਰ ਨੇ ਇਸ ਸ਼ਾਨਦਾਰ ਪ੍ਰਾਤਪੀ `ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media