ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀਆਂ ਹਾਕੀ ਅਕੈਡਮੀਆਂ ਲਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਚੋਣ ਕਰਨ ਲਈ 9 ਮਈ ਤੋਂ 11 ਮਈ ਤੱਕ ਟ੍ਰਾਇਲ ਲਏ ਜਾਣਗੇ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਚੋਣ ਲਈ ਪ੍ਰੀਕ੍ਰਿਆ ਆਰੰਭੀ ਗਈ ਹੈ, ਜਿਸ ਤਹਿਤ ਵੱਖ-ਵੱਖ ਉਮਰ ਵਰਗ ਲਈ ਖਿਡਾਰੀ ਚੁਣੇ ਜਾਣਗੇ।ਉਨ੍ਹਾਂ ਦੱਸਿਆ ਕਿ ਚੋਣ ਟ੍ਰਾਇਲ 9, 10 ਅਤੇ 11 ਮਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਹਨ, ਜਿਨ੍ਹਾਂ ਵਿਚ ਅੰਡਰ-14, ਅੰਡਰ-17 ਅਤੇ ਅੰਡਰ 19 ਲਈ ਚਾਹਵਾਨ ਖਿਡਾਰੀ ਲੜਕੇ ਆਪਣੀ ਵਿਦਿਅਕ ਯੋਗਤਾ, ਉਮਰ ਦੇ ਅਸਲ ਸਰਟੀਫਿਕੇਟ ਅਤੇ ਦੋ ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਸਵੇਰੇ 8:00 ਵਜੇ ਪਹੁੰਚਣ।ਉਨ੍ਹਾਂ ਇਹ ਵੀ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਮੁਫ਼ਤ ਵਿਦਿਆ ਦੇ ਨਾਲ-ਨਾਲ ਖੇਡ ਕੋਚਿੰਗ, ਰਿਹਾਇਸ਼, ਖਾਣਾ, ਸਪੋਰਟਸ ਕਿੱਟਾਂ ਅਤੇ ਖੇਡਾਂ ਦਾ ਸਮਾਨ ਮੁਹੱਈਆ ਕਰਵਾਏਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media