ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜਸਵਿੰਦਰ ਸਿੰਘ ਦੀਨਪੁਰ ਨੇ ਅੱਜ ਸੇਵਾ ਸੰਭਾਲ ਲਈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਦੀਨਪੁਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਆਦੇਸ਼ ਜਾਰੀ ਕਰਕੇ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਥਾਪਿਆ ਸੀ। ਅਹੁੱਦਾ ਸੰਭਾਲਣ ਸਮੇਂ ਜਸਵਿੰਦਰ ਸਿੰਘ ਦੀਨਪੁਰ ਨੇ ਪ੍ਰਧਾਨ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਗੁਰੂ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣਗੇ।ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਮੈਂਬਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ ਬਾਦੀਆਂ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸਿਮਰਜੀਤ ਸਿੰਘ, ਗੁਰਮੀਤ ਸਿੰਘ ਬੁੱਟਰ, ਗੁਰਬਚਨ ਸਿੰਘ ਖਹਿਰਾਬਾਦ, ਕਰਮਬੀਰ ਸਿੰਘ ਕਿਆਮਪੁਰ, ਮੈਨੇਜਰ ਰਘਬੀਰ ਸਿੰਘ ਮੰਡ, ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਰਾਜਿੰਦਰ ਸਿੰਘ ਰੂਬੀ, ਹਰਪ੍ਰੀਤ ਸਿੰਘ, ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ, ਸੁਖਬੀਰ ਸਿੰਘ, ਗੁਰਾ ਸਿੰਘ, ਜਸਵਿੰਦਰ ਸਿੰਘ ਦੀਪ ਸਾਬਕਾ ਮੀਤ ਸਕੱਤਰ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪਰਡੈਂਟ ਤੇ ਹੋਰ ਕਰਮਚਾਰੀ ਮੌਜੂਦ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media