ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹਿਰ ਵਿੱਚ ਗੁਰਦੁਆਰਾ ਸ਼ਹੀਦਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਜੌੜਾ ਫਾਟਕ ਵਿਖੇ ਚਾਰ ਅੰਡਰ ਬ੍ਰਿਜ ਬਣਾਏ ਜਾਣਗੇ ਜਿਸ ਲਈ 18.5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅੰਡਰ ਬਿ੍ਰਜ ਬਣਨ ਨਾਲ ਟ੍ਰੈਫਿਕ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਲੋਕਾਂ ਨੂੰ ਕਾਫੀ ਸਹੂਲਤ ਹੋਵੇਗੀ।ਸਿੱਧੂ ਨੇ ਦੱਸਿਆ ਕਿ ਅਗਲੇ ਮਹੀਨੇ ਤੱਕ ਇਨ੍ਹਾਂ ਅੰਡਰ ਬਿ੍ਰਜਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।ਸਿੱਧੂ ਨੇ ਅਗੇ ਦੱਸਿਆ ਕਿ ਫੋਰ.ਐਸ ਚੌਂਕ, ਵੱਲਾ ਫਾਟਕ, 23 ਨੰਬਰ ਫਾਟਕ, ਜੌੜਾ ਫਾਟਕ ਅਤੇ ਭੰਡਾਰੀ ਪੁਲ ਫਲਾਈ ਓਵਰ ਬਣਾਏ ਜਾਣਗੇ, ਜਿੰਨਾਂ ਵਿੱਚੋਂ 3 ਫਲਾਈ ਓਵਰਾਂ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।
ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਜਿਲ੍ਹਾ ਅੰਮ੍ਰਿਤਸਰ ਲਈ ਛੇਤੀ ਹੋਰ ਮਹੱਤਵਪੂਰਨ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਸ਼ਹਿਰ ਦੀ ਨੁਹਾਰ ਹੀ ਬਦਲ ਜਾਵੇਗੀ ਅਤੇ ਇਹ ਹੋਰ ਵੱਧ ਤੋਂ ਵੱਧ ਸੈਲਾਨੀਆਂ ਦਾ ਖਿੱਚ ਦਾ ਕੇਂਦਰ ਬਣੇਗਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media