ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ `ਮਾਂ ਦਿਵਸ` ਮਨਾਇਆ ਗਿਆ।ਮੈਂਬਰ ਇੰਚਾਰਜ ਸ੍ਰੀਮਤੀ ਹਰਸੋਹਨ ਕੌਰ ਸਰਕਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਡਾ. ਮਨਮੋਹਨ ਸਿੰਘ ਖੰਨਾ ਤੇ ਨਰਿੰਦਰ ਸਿੰਘ ਸਭਰਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।ਪ੍ਰੋਗਰਾਮ ਦਾ ਅਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਨੰਨੇ ਮੁੰਨੇ ਬੱਚਿਆਂ ਨੇ ਸਵਾਗਤੀ ਗੀਤ ਨਾਲ ਮਹਿਮਾਨਾਂ ਦਾ ਸਵਾਗਤ ਕੀਤਾ, ਉਪਰੰਤ ਰੰਗਾਰੰਗ ਪਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੱਚਿਆਂ ਦੀਆਂ ਮਾਵਾਂ ਦੀਆਂ ਖੇਡਾਂ ਕਰਵਾਈਆਂ ਗਈਆਂ।ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਵਿਸ਼ੇਸ਼ ਮੌਕੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਤੀਆਂ ਲਈ ਸਨਮਾਨਿਆ ਗਿਆ।ਮੁੱਖ ਮਹਿਮਾਨ ਸ੍ਰੀਮਤੀ ਸਰਕਾਰੀਆ ਨੇ ਮਾਂ ਦਿਵਸ ਦੀ ਮਹੱਤਤਾ `ਤੇ ਰੌਸ਼ਨੀ ਪਾਉਦੇ ਹੋਏ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਬੱਚਿਆਂ ਨੂੰ ਮਾਂ ਵਰਗੇ ਵਿਸ਼ੇਸ਼ ਰਿਸ਼ਿਤਿਆਂ ਪ੍ਰਤੀ ਜਾਗਰੁਕ ਰੱਖਣ ਲਈ ਸਕੂਲ ਵਿੱਚ ਅਜਿਹੇ ਦਿਵਸ ਮਨਾਉਣਾ ਲਾਜ਼ਮੀ ਹਨ।ਪਿ੍ਰੰਸੀਪਲ ਰੁਪਿੰਦਰ ਕੌਰ ਗਰੇਵਾਲ ਨੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …