ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਆਪਣਾ ਸ਼ਾਨਦਾਰ ਮੁਜ਼ਾਹਰਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਗਿੱਧੇ ’ਚ ਜੇਤੂ ਰਹੀ ਕਾਲਜ ਦੀ ਟੀਮ ਨੂੰ ਨਗਦ ਇਨਾਮ, ਟਰਾਫ਼ੀ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਾਲਜ ਦੀ ਗਿੱਧਾ ਨੂੰ ਟੀਮ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕਿਲ੍ਹਾ ਗੋਬਿੰਦਗੜ੍ਹ ਵਿਖੇ ਬੀਤੇ ਦਿਨੀਂ ਕਰਵਾਏ ਗਏ ‘ਵਿਰਾਸਤੇ ਪੰਜਾਬ’ ਅੰਤਰ-ਕਾਲਜ ਮੁਕਾਬਲੇ ’ਚ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ 31000/-ਰੁਪਏ ਨਕਦ ਇਨਾਮ, ਟਰਾਫ਼ੀ ਅਤੇ ਸਰਟੀਫ਼ਿਕੇਟ ਨਾਲ ਕਾਲਜ ਦਾ ਮਾਣ ਵਧਾਇਆ।ਇਸ ਮੌਕੇ ਉਨ੍ਹਾਂ ਉਕਤ ਟੀਮ ਨੂੰ ਉਤਸ਼ਾਹਿਤ ਕਰਦਿਆਂ ਹੋਰਨਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰ ਗਤੀਵਿਧੀਆਂ ਆਦਿ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਯੂਥ ਵੇਲਫੇਅਰ ਦੇ ਡੀਨ ਡਾ. ਜਤਿੰਦਰ ਕੌਰ ਅਤੇ ਟੀਮ ਇੰਚਾਰਜ ਰੰਜਨਦੀਪ ਕੌਰ ਵੀ ਹਾਜ਼ਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media