ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਲਈ ਅਰਦਾਸ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਦੇਖ-ਰੇਖ ’ਚ ਕਰਵਾਏ ਗਏ ਅਰਦਾਸ ਦਿਵਸ ਮੌਕੇ ਕਾਲਜ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨਾ ਕੀਰਤਨ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 
ਪ੍ਰਿੰਸੀਪਲ ਡਾ. ਢਿੱਲੋਂ ਨੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਕੀਤੀ ਗਈ ਵਿੱਦਿਆ ਇਨਸਾਨ ਨੂੰ ਸਿਖ਼ਰਾਂ ’ਤੇ ਪਹੁੰਚਾਉਂਦੀ ਹੈ।ਉਨ੍ਹਾਂ ਕਿਹਾ ਕਿ ਸਮਾਜ ’ਚ ਉਚ ਰੁਤਬਾ ਤਾਂ ਹੀ ਹਾਸਲ ਹੋ ਸਕਦਾ ਹੈ ਜੇਕਰ ਨਕਲ੍ਹ ਦਾ ਤਿਆਗ ਕਰਕੇ ਇਮਾਨਦਾਰੀ ਨਾਲ ਪ੍ਰੀਖਿਆ ਦਿੱਤੀ ਜਾਵੇ। ਇਸ ਮੌਕੇ ਪ੍ਰਿੰ: ਡਾ. ਢਿੱਲੋਂ ਨੇ ਕੀਰਤਨ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕੀਤਾ। ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media