Tuesday, November 24, 2026

ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ-ਸ਼੍ਰੋਮਣੀ ਕਮੇਟੀ

SGPCਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇੰਟਰਨੈੱਟ ਵਿਭਾਗ ਰਾਹੀਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਅਜਿਹਾ ਕਰਨ ਵਾਲਾ ਕੌਣ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਾਈਬਰ ਕਰਾਈਮ ਵਿਭਾਗ ਰਾਹੀਂ ਅਜਿਹੇ ਲੋਕਾਂ ’ਤੇ ਨਜ਼ਰ ਰੱਖੀ ਜਾਵੇ, ਜੋ ਧਾਰਮਿਕ ਭਾਵਨਾਵਾਂ ਭੜਕਾ ਕੇ ਸੂਬੇ ਦੀ ਅਮਨ-ਸ਼ਾਂਤੀ ਖ਼ਰਾਬ ਕਰਨਾ ਚਾਹੁੰਦੇ ਹਨ।ਇਸੇ ਦੌਰਾਨ ਉਨ੍ਹਾਂ ਕਿਹਾ ਕਿ ‘ਦਾ ਟੋਪ ਟੈਨਜ਼ ਡਾਟ ਕਾਮ’ ਨਾਂ ਦੀ ਵੈਬਸਾਈਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੁਨਿਆਵੀ ਲੋਕਾਂ ਦੀ ਸੂਚੀ ਵਿਚ ਸ਼ਾਮਲ ਕਰਕੇ ਮਹਾਨ ਵਿਅਕਤੀ ਦੀ ਚੋਣ ਕਰਨ ਲਈ ਵੋਟਿੰਗ ਕਰਵਾਉਣਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਡਿਆਈ ਨੂੰ ਘੱਟ ਕਰਨ ਦਾ ਯਤਨ ਕਰਨ ਵਾਲੀ ਇਸ ਵੈਬਸਾਈਟ ਦੇ ਸੰਚਾਲਕਾਂ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਨਾਲ ਵੀ ਰਾਬਤਾ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply