ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਤੇ ਟਰੈਫਿਕ ਮਾਰਸ਼ਲ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਚਾਰ ਪਹੀਆ ਵਾਹਨ ਚਾਲਕਾਂਾਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਸੰਬੰਧੀ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।ਸਬ ਇੰਸਪੈਕਟਰ ਪਰਮਜੀਤ ਸਿੰਘ ਨੇ, ਤੇਜ਼ ਡਰਾਈਵਿੰਗ, ਓਵਰਸਪੀਡ, ਲਾਲ ਬੱਤੀ ਜੰਪ, ਓਵਰਲੋਡਿੰਗ ਨਾ ਕਰਨ ਅਤੇ ਨਾਬਾਲਿਗ ਬੱਚਿਆਂ ਨੂੰ ਵਾਹਣ ਨਾ ਚਲਾਉਣ ਬਾਰੇ ਜਾਗਰੂਕ ਕੀਤਾ।ਬੱਚਿਆਂ ਬੱਚਿਆਂ ਨੂੰ ਕੁੱਝ ਵੀਡੀਓ ਸਲਾਈਡਾਂ ਵੀ ਦਿਖਾਈਆਂ ਗਈਆਂ।ਮੋਟਰ ਵਹੀਕਲ ਐਕਟ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ ਗਈ ਅਤੇ ਵਾਹਨ ਚਾਲਕਾਂ ਨੂੰ ਨਵੇਂ ਜਾਰੀ ਹੋਈ “ਸੇਫ ਸਕੂਲ ਵਾਹਨ ਸਕੀਮ” ਬਾਰੇ ਜਾਣੂ ਕਰਾਇਆ ਗਿਆ।ਟਰੈਫਿਕ ਨਿਯਮਾਂ ਬਾਰੇ ਪੁੱਛੇ ਸਵਾਲਾਂ ਦੇ ਸਹੀ ਜਾਵਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ ਸਾਹਨੀ ਅਤੇ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਵੀ ਹਾਜ਼ਰ ਸਨ।
Check Also
Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi
Amritsar, August 7 (Punjab Post Bureau) – BBK DAV College for Women participated in Nasha …
Punjab Post Daily Online Newspaper & Print Media