Thursday, March 5, 2026

ਸੁਰਿੰਦਰ ਸਿੰਘ ਨੂੰ ਅੰਤਮ ਸੰਸਕਾਰ ਮੌਕੇ ਸੇਜ਼ਲ ਅੱਖਾਂ ਨਾਲ ਵਿਦਾਇਗੀ

PPN1105201812 ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੌਬਿਨ ਦੇ ਪਿਤਾ ਸਵਰਗੀ ਸੁਰਿੰਦਰ ਸਿੰਘ (85 ਸਾਲ) ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਜਦੀਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਸੁਰਿੰਦਰ ਸਿੰਘ ਦਾ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਦਿਹਾਂਤ ਹੋ ਗਿਆ ਸੀ।ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਦੇ ਵੱਡੀ ਗਿਣਤੀ ਮੈਂਬਰਾਂ, ਦੋਸਤਾਂ ਅਤੇ ਸਕੇ ਸੰਬੰਧੀਆਂ ਵਲੋਂ ਸੁਰਿੰਦਰ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਮ ਵਿਦਾਈ ਦਿੱਤੀ ਗਈ। PPN1105201813
ਸੁਰਿੰਦਰ ਸਿੰਘ ਦੇ ਅੰਤਮ ਸੰਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮ੍ਰਿਤਕ ਦੇਹ ਉਪਰ ਫੁੱਲ ਮਲਾਵਾਂ ਅਰਪਿਤ ਕੀਤੀਆਂ।ਰਵੀਨ ਠੁਕਰਾਲ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਲੋਕ ਸੰਪਰਕ ਵਿਭਾਗ ਪੰਜਾਬ ਤਰਫੋਂ ਜਿਲ੍ਹਾ ਲੋਕ ਸੰਪਰਕ ਅਫਸਰ ਨੇ ਫੁੱਲ ਮਲਾਵਾਂ ਭੇਂਟ ਕੀਤੀਆਂ।  ਇਸ ਮੌਕੇ ਡਿਪਟੀ ਕਮਿਸ਼ਨਰ ੍ਰ ਕਮਲਦੀਪ ਸਿੰਘ ਸੰਘਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਅਤੇ ਦਲਜੀਤ ਸਿੰਘ ਬੇਦੀ ਵੱਲੋਂ ਮ੍ਰਿਤਕ ਦੇਹ ਉਪਰ ਦੋਸ਼ਾਲਾ ਭੇਂਟ ਕੀਤਾ ਗਿਆ।ਅੰਮ੍ਰਿਤਸਰ ਦੀ ਪ੍ਰੈਸ ਵੱਲੋਂ ਰਾਕੇਸ਼ ਗੁਪਤਾ ਅਤੇ ਸਰਬੱਤ ਖਾਲਸਾ ਟਰੱਸਟ ਵੱਲੋਂ ਸੁਖਜਿੰਦਰ ਸਿੰਘ ਹੇਰ ਨੇ ਮਿ੍ਰਤਕ ਦੇਹ ਉਪਰ ਦੋਸ਼ਾਲਾ ਭੇਂਟ ਕੀਤਾ।ਇਸ ਦੌਰਾਨ ਅੰਮ੍ਰਿਤਸਰ ਤੋਂ ਇਲਾਵਾ ਪੰਜਾਬ ਭਰ ਤੋਂ ਵੱਡੀ ਗਿਣਤੀ ਪੱਤਰਕਾਰ ਭਾਈਚਾਰੇ, ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਪੱਤਰਕਾਰ ਰੌਬਿਨ ਨਾਲ ਦੁੱਖ ਸਾਂਝਾ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply