ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਓ.ਪੀ.ਸੋਨੀ ਪੰਜਾਬ ਵਲੋਂ ਪਿਛਲੇ ਦਿਨੀਂ ਮੈਰੀਟੋਰੀਅਸ ਸਕੂਲ ਦਾ ਦੌਰਾ ਕੀਤਾ ਗਿਆ ਸੀ।ਆਪਣੇ ਦੌਰੇ ਦੌਰਾਨ ਗਣਿਤ ਦੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਜਿਲ੍ਹਾ ਸਿਖਿਆ ਅਫਸਰ ਨੂੰ ਨਿਰਦੇਸ਼ ਜਾਰੀ ਕੀਤੇ ਸਨ।ਇਸੇ ਲਈ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਮੈਰੀਟੋਰੀਅਸ ਸਕੂਲ ਵਿਖੇ ਅੱਜ ਗਣਿਤ ਦੇ ਅਧਿਆਪਕਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਸਿਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਵੱਖ-ਵੱਖ ਸਕੂਲਾਂ ਲਈੇ ਅਧਿਆਪਕਾਂ ਦਾ ਪ੍ਰਬੰਧ ਕੀਤਾ ਹੈ, ਜੋ ਆਪਣੇ ਰੋਸਟਰ ਦੇ ਅਨੁਸਾਰ ਇਨ੍ਹਾਂ ਸਕੂਲਾਂ ਵਿੱਚ ਕਲਾਸਾਂ ਲਗਾਉਣਗੇ।ਉਨ੍ਹਾਂ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਲਈ ਸਥਾਈ ਅਧਿਆਪਕਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਇਸ ਸਾਲ ਸਕੂਲਾਂ ਦੇ ਜੋ ਮਾੜੇ ਨਤੀਜੇ ਹਨ, ਉਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।ਸੋਨੀ ਨੇ ਦੱਸਿਆ ਕਿ ਸਰਕਾਰ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕ ਰਹੀ ਹੈ, ਜਿਸ ਵਿਚ ਸਿੱਖਿਆ ਦੀਆਂ ਨਵੀਆਂ ਤਕਨੀਕਾਂ ਸ਼ਾਮਲ ਕੀਤੀਆਂ ਜਾਣਗੀਆਂ।ਉਨਾਂ ਨੇ ਕਿਹਾ ਕਿ ਤਿਆਰ ਕੀਤੀ ਨਵੀਂ ਨੀਤੀ ਜਲਦੀ ਹੀ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …
Punjab Post Daily Online Newspaper & Print Media