ਅੰਮਿ੍ਤਸਰ, 11 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ.ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਉਂਦਿਆਂ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਕੀਤਾ ਹੈ ਕਿ ਕੋਈ ਵੀ ਹੋਟਲ/ ਸਰਾਵਾਂ/ ਧਰਮਸ਼ਾਲਾਵਾਂ/ ਗੈਸਟ ਹਾਊਸ ਮਾਲਕ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ ਸਰਾਵਾਂ/ ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ, ਜੋ 9 ਜੁਲਾਈ 2018 ਤੱਕ ਲਾਗੂ ਰਹੇਗਾ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media