Wednesday, October 14, 2026

ਕਰਜ਼ੇ ਤੋ ਪੇ੍ਰਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ

ਭੀਖੀ, 12 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਸਮਾਓਂ ਦੇ ਇੱਕ ਨੌਜਵਾਨ ਕਿਸਾਨ ਵੱਲੋਂ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ ਕੋਈ PPN1205201803ਜਹਿਰੀਲੀ ਚੀਜ ਨਿਗਲ ਕੇ ਆਤਮ ਹੱਤਿਆ ਕਰ ਲਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਮਾਓਂ ਦੇ ਨੋਜਵਾਨ ਕਿਸਾਨ ਰਾਜ ਸਿੰਘ ਪੁੱਤਰ ਕਰਮ ਸਿੰਘ (28) ਸਿਰ ਕੋਈ 5 ਲੱਖ ਦਾ ਕਰਜ਼ਾ ਸੀ, ਜਿਸ ਨੂੰ ਲੈ ਕੇ ਉਹ ਭਾਰੀ ਪ੍ਰੇਸ਼ਾਨ ਰਹਿੰਦਾ ਸੀ।ਉਹ 10 ਕੁ ਦਿਨ ਪਹਿਲਾਂ ਹੀ ਕੰਬਾਇਨ `ਤੇ ਸੀਜ਼ਨ ਲਾ ਕੇ ਘਰ ਪਰਤਿਆ ਸੀ।ਉਸ ਤੋਂ ਬਾਅਦ ਉਹ ਪ੍ਰੇਸ਼ਾਨੀ ਦੇ ਚੱਲਦੇ ਘਰ ਵਿੱਚ ਹੀ ਰਹਿੰਦਾ ਸੀ।ਅੱਜ ਦੁਪਿਹਰ ਉਸ ਨੇ ਖੇਤ ਜਾ ਕੇ ਕੋਈ ਜਹਿਰੀਲੀ ਚੀਜ਼ ਨਿਗਲ ਲਈ, ਜਿਸ ਨਾਲ ਉਸ ਦੀ ਮੋਕੇ ਤੇ ਹੀ ਮੌਤ ਹੋ ਗਈ।ਮ੍ਰਿਤਕ ਆਪਣੇ ਪਿੱਛੇ ਬਜੁਰਗ ਪਿਤਾ, ਪਤਨੀ ਅਤੇ ਇੱਕ ਤਿੰਨ ਕੁ ਸਾਲ ਦਾ ਲੜਕਾ ਛੱਡ ਗਿਆ ਹੈ।ਮ੍ਰਿਤਕ ਦੀ ਮਾਤਾ ਪਹਿਲਾਂ ਹੀ ਸਵਰਗਵਾਸ ਹੋ ਚੁੱਕੀ ਹੈ।ਭੀਖੀ ਪੁਲਿਸ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।ਪੰਜਾਬ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਓਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜਾ ਦਿੱਤਾ ਜਾਵੇ ਅਤੇ ਉਸਦਾ ਸਾਰਾ ਕਰਜਾ ਮਾਫ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply