ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਦੋਬੁਰਜੀ ਸਥਿਤ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਨਰਸਿੰਗ ਦਿਵਸ ਮੌਕੇ ਫਲੈਰੈਨਸ ਨਾਈਟਿੰਗਲ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਰੰਧਾਵਾ ਦੀ ਅਗਵਾਈ `ਚ ਹੋਏ ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਗੁਰਦੀਪ ਸਿੰਘ ਸਰਪੰਚ ਰਾਮਪੁਰਾ ਅਤੇੇ ਸੈਂਟਰ ਦੇ ਐਮ.ਡੀ ਸਿਮਰਨਜੀਤ ਸਿੰਘ ਰੰਧਾਵਾ ਵਲੋਂ ਸਾਂਝੇ ਤੌਰ `ਤੇ ਕੀਤਾ ਗਿਆ।ਇਸ ਸਮੇਂ ਵਿਦਿਆਰਥਣਾਂ ਦਰਮਿਆਨ ਚਾਰਟ, ਮਾਡਲ, ਪੋਸਟਰ ਬਨਾਉਣ ਅਤੇ ਵੱਖ-ਵੱਖ ਤਰਾਂ ਦੇ ਖੇਡ ਮੁਕਾਬਲੇ ਕਰਵਾਏ ਗਏ।ਰੰਗਾਰੰਗ ਪ੍ਰੋਗਰਾਮ ਦੌਰਾਨ ਗੀਤ, ਸੰਗੀਤ, ਚੁਟਕਲੇ, ਸਮਾਜਿਕ ਬੁਰਾਈਆਂ ਖਿਲਾਫ ਸਕਿਟਾਂ ਪੇਸ਼ ਕੀਤੀਆਂ ਗਈਆਂ ਅਤੇ ਅਤੇ ਵਿਦਿਆਰਥਣਾਂ ਦ ਗਿੱਧੇ ਦੀ ਧਮਾਲ ਨੇ ਸਟੇਜ ਹਿਲਾ ਕੇ ਰੱਖ ਦਿੱਤੀ।ਇਸ ਸਮੇਂ ਜੀ.ਐਨ.ਐਮ ਤੇ ਏ.ਐਨ.ਐਮ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਦੇੇ ਕਿੱਤੇ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ।
ਮੁੱਖ ਮਹਿਮਾਨ ਸਰਪੰਚ ਗੁਰਦੀਪ ਸਿੰਘ ਨੇ ਨਰਸਿੰਗ ਦੇ ਕਿੱਤੇ ਨੂੰ ਮਾਨਵਤਾ ਦੀ ਸੇਵਾ ਦੱਸਿਆ।ਵੱਖ-ਵੱਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨੁੰ ਮੁੱਖ ਮਹਿਮਾਨ ਗੁਰਦੀਪ ਸਿੰਘ, ਐਮ.ਡੀ ਸਿਮਰਨਜੀਤ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਨੇ ਯਾਦਗਾਰੀ ਚਿੰਨਾਂ ਨਾਲ ਸਨਮਾਨਿਤ ਕੀਤਾ।ਇਸ ਦੌਰਾਨ ਇਸ ਸਮੇਂ ਕਸ਼ਮੀਰ ਸਿੰਘ, ਪ੍ਰਿੰਸੀਪਲ ਕਵਿਤਾ ਸਿੰਘ, ਮਨਜੋਤ ਕੌਰ, ਗੁਰਲੀਨ ਕੌਰ, ਹਰਜੋਤ ਕੌਰ, ਨਵਜੀਤ ਕੌਰ, ਰਾਜਵਿੰਦਰ ਕੌਰ ਆਦਿ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media