Saturday, August 15, 2026

ਪੰਜਾਬੀ ਸਾਹਿਤ ਸਭਾ ਵੱਲੋਂ `ਮੈਂ ਜੈਸਾ ਹੂੰ… ਮੈਂ ਵੈਸਾ ਕਿਉਂ ਹੂੰ…` ਦਾ ਲੋਕ ਅਰਪਣ 20 ਨੂੰ

ਸਮਰਾਲਾ, 16 ਮਈ (ਪੰਜਾਬ ਪੋਸਟ- ਕੰਗ) –  ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੀ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਐਡਵੋਕੇਟ ਨਰਿੰਦਰ ਸ਼ਰਮਾ, ਮੇਘਦਾਸ ਜਵੰਦਾ (ਨੈਸ਼ਨਲ ਐਵਾਰਡੀ), ਕਹਾਣੀਕਾਰ ਸੰਦੀਪ ਸਮਰਾਲਾ, ਮਾ. ਪੁਖਰਾਜ ਸਿੰਘ ਘੁਲਾਲ, ਇੰਦਰਜੀਤ ਸਿੰਘ ਕੰਗ ਅਤੇ ਕੋਮਲ ਸਮਰਾਲਾ ਸ਼ਾਮਲ ਹੋਏ।ਪੰਜਾਬੀ ਸਾਹਿਤ ਸਭਾ ਦੇ ਸਕੱਤਰ ਦੀਪ ਦਿਲਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਦਾ ਮਹੀਨਾਵਾਰ ਸਾਹਿਤਕ ਸਮਾਗਮ 20 ਮਈ ਦਿਨ ਐਤਵਾਰ ਨੂੰ ਸੰਘੂ ਸਵੀਟਸ (ਸਾਹਮਣੇ ਕੰਨਿਆਂ ਸਕੂਲ ਸਮਰਾਲਾ) ਵਿਖੇ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਕਹਾਣੀਕਾਰ ਸੁਖਜੀਤ ਦੀ ਨਵੀਂ ਛਪੀ ਕਿਤਾਬ ‘‘ਮੈਂ ਜੈਸਾ ਹੂੰ… ਮੈਂ ਵੈਸਾ ਕਿਊਂ ਹੂੰ…’’ ਰਿਲੀਜ਼ ਕੀਤੀ ਜਾਵੇਗੀ।
ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਯੋਗਰਾਜ (ਚੇਅਰਮੈਨ ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਅਤੇ ਪ੍ਰੋ. ਗੁਰਭਜਨ ਗਿੱਲ ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਹੋਣਗੇ।ਪੁਸਤਕ ਉੱਤੇ ਵਿਚਾਰ ਚਰਚਾ ਵਿੱਚ ਕਹਾਣੀਕਾਰ ਬਲਵਿੰਦਰ ਸਿੰਘ ਗਰੇਵਾਲ, ਗੁਰਦਿਆਲ ਦਲਾਲ, ਸੁਰਿੰਦਰ ਰਾਮਪੁਰੀ, ਸਿਮਰਜੀਤ ਸਿੰਘ ਕੰਗ, ਗੁਰਭਗਤ ਗਿੱਲ ਮਾਛੀਵਾੜਾ, ਬਾਬੂ ਸਿੰਘ ਚੌਹਾਨ, ਬਲਵੰਤ ਸਿੰਘ ਮਾਂਗਟ, ਲਾਭ ਸਿੰਘ ਬੇਗੋਵਾਲ ਅਤੇ ਹਾਜ਼ਰੀਨ ਲੇਖਕਾਂ ਵੱਲੋਂ ਭਾਗ ਲਿਆ ਜਾਵੇਗਾ।ਉਪਰੰਤ ਹਾਜ਼ਰ ਕਵੀਆਂ ’ਤੇ ਅਧਾਰਿਤ ਕਵੀ ਦਰਬਾਰ ਵੀ ਹੋਵੇਗਾ।  

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply