ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਸੀ.ਬੀ.ਐਸ.ਈ ਦਿੱਲੀ ਦੇ ਡਿਪਟੀ ਡਾਇਰੈਕਟਰ (ਅਕਾਦਮਿਕ ਤੇ ਖੇਡਾਂ) ਡਾ. ਮਨਜੀਤ ਸਿੰਘ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਸਹੋਦਿਆ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਉਹਨਾਂ ਨੇ ਸੀ.ਬੀ.ਐਸ.ਈ ਵੱਲੋਂ ਕਰਵਾਈਆਂ ਖੇਡਾਂ ਦਾ ਜ਼ਿਕਰ ਕਰਦੇ ਕਿਹਾ ਕਿ ਅੰਮ੍ਰਿਤਸਰ ਦੀਆਂ ਸੰਸਥਾਵਾਂ ਵੱਲੋਂ ਸੀ.ਬੀ.ਐਸ.ਈ ਨੂੰ ਭਰਪੂਰ ਹੁੰਗਾਰਾ ਮਿਲਿਆ ਹੈ।ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਡਾਇਰੈਕਟਰ/ ਪਿ੍ਰੰਸੀਪਲ ਡਾ. ਧਰਮਵੀਰ ਸਿੰਘ, ਸ੍ਰੀਮਤੀ ਰਮਨ ਦੂਆ ਪਿ੍ਰੰਸੀਪਲ ਮਾਝਾ ਪਬਲਿਕ ਸਕੂਲ, ਸ੍ਰੀਮਤੀ ਨਿਧੀ ਮਹਿਰਾ, ਸੁਨੀਲ ਮਹਿਰਾ ਵਿਵੇਕ ਪਬਲਿਕ ਸਕੂਲ ਵੱਲੋਂ ਡਾ. ਮਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਡਾ. ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media