ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ (ਦੁਬਈ) ਦੀ ਯੋਗ ਸਰਪਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮਿਤਸਰ ਜਿਲਾ ਇਕਾਈ ਵਲੋਂ ਮਈ ਮਹੀਨੇ ਦੇ ਪਹਿਲੇ ਪੜਾਅ ‘ਚ ਕਰੀਬ 15 ਲੋੜਵੰਦਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਪਧਾਨ ਸੁਖਜਿੰਦਰ ਸਿੰਘ, ਰਵਿੰਦਰ ਸਿੰਘ ਰੌਬਿਨ, ਸ਼ਿਸ਼ਪਾਲ ਸਿੰਘ ਲਾਡੀ ਆਦਿ ਨੇ ਦੱਸਿਆ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੰਮ੍ਰਿਤਸਰ ਦੇ ਜੈ ਕਮਲ ਅੱਖਾਂ ਦੇ ਹਪਸਤਾਲ ਵਿਖੇ ਨਾਂਮਵਰ ਡਾ. ਜੈ ਕਮਲ ਦੇਵਗਨ ਦੇ ਸਹਿਯੋਗ ਨਾਲ ਮਹੀਨੇ ‘ਚ ਦੋ ਵਾਰ ਲੋੜਵੰਦ ਮਰੀਜਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾ ਕੇ ਮੁਫ਼ਤ ਲੈਨਜ਼ ਪਵਾਏ ਜਾਂਦੇ ਹਨ।ਉਨਾਂ ਦੱਸਿਆ ਕਿ ਕੋਈ ਵੀ ਲੋੜਵੰਦ ਮਰੀਜ ਟਰੱਸਟ ਦੇ ਮੈਂਬਰਾਂ ਨਾਲ ਕਦੇ ਵੀ ਸੰਪਰਕ ਕਰਕੇ ਹਪਸਤਾਲ ਤੋਂ ਆਪਣਾ ਚੈਕਅੱਪ ਕਰਵਾ ਕੇ ਆਪਣਾ ਅਪਰੇਸ਼ਨ ਮੁਫ਼ਤ ਕਰਵਾ ਸਕਦਾ ਹੈ। ਉਨਾਂ ਇਹ ਵੀ ਦੱਸਿਆ ਕਿ ਇਸ ਸਹੂਲਤ ਤੋਂ ਇਲਾਵਾ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਈ.ਐਮ.ਸੀ ਹਪਸਤਾਲ ਵਿਖੇ ਕੇਵਲ ਕਿੱਟ ਖਰਚ `ਤੇ ਮਰੀਜ਼ਾਂ ਦੇ ਡਾਇਲਸੈਸ ਵੀ ਕਰਵਾਏ ਜਾਂਦੇ ਹ
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …