Saturday, September 12, 2026

ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਭਲਕੇ ਅੱਜ

SGPCਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 17 ਅਪ੍ਰੈਲ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋਏ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਭਲਕੇ 18 ਮਈ ਨੂੰ ਹੋਵੇਗੀ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ਮਾਝਾ, ਮਾਲਵਾ ਅਤੇ ਦੁਆਬਾ ਜੋਨਾਂ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ ਕੀਤੇ ਗਏ ਸਨ ਅਤੇ ਮਾਝਾ ਜੋਨ ਦੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਭਲਕੇ 18 ਮਈ ਹੋਵੇਗੀ।ਇਸ ਸਮਾਪਤੀ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼ਮੂਲੀਅਤ ਕਰਕੇ ਗੁਰਬਾਣੀ ਦੀ ਮੁਕੰਮਲ ਸੰਥਿਆ ਲੈਣ ਵਾਲੇ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਨੂੰ ਸਨਮਾਨ ਪੱਤਰ ਦੇਣਗੇ।

 

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply