ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ’ਚ ਸਿੱਖ ਭਾਈਚਾਰੇ ਲਈ ਅੰਤਮ ਸੰਸਕਾਰ ਦੀ ਜਗ੍ਹਾ ਦਾ ਨਾ ਹੋਣਾ ਮਾੜੀ ਗੱਲ ਹੈ ਅਤੇ ਇਹ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਨਾਲ ਨਾਇਨਸਾਫੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਘੱਟ ਗਿਣਤੀ ਸਿੱਖਾਂ ਨੂੰ ਅੰਤਮ ਰਸਮਾਂ ਨਿਭਾਉਣ ਲਈ ਅੰਤਮ ਅਸਥਾਨ ਬਣਵਾਉਣ ਵਾਸਤੇ ਅਦਾਲਤ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਵੱਸਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕੀਤੀ ਜਾਵੇ, ਕਿਉਂਕਿ ਸਿੱਖ ਮਰਯਾਦਾ ਅਨੁਸਾਰ ਸਿੱਖਾਂ ਦੇ ਅੰਤਮ ਸੰਸਕਾਰ ਦਾ ਆਪਣਾ ਇਕ ਵਿਧੀ ਵਿਧਾਨ ਹੈ ਜਿਸ ਅਨੁਸਾਰ ਉਹ ਅੰਤਮ ਰਸਮਾਂ ਨਿਭਾਉਂਦੇ ਹਨ।ਉਨ੍ਹਾਂ ਕਿਹਾ ਕਿ ਸਥਾਨਕ ਸਿੱਖਾਂ ਦੀ ਪਿਸ਼ਾਵਰ ਵਿਚ ਅੰਤਮ ਅਸਥਾਨ ਬਣਾਉਣ ਦੀ ਮੰਗ ਨੂੰ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਇਸ ਤੋਂ ਇਲਾਵਾ ਪਾਕਿਸਤਾਨ ’ਚ ਵੱਸਦੇ ਸਿੱਖਾਂ ਨੂੰ ਆ ਰਹੀਆਂ ਹੋਰ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media