Friday, June 12, 2026

ਨੈਸ਼ਨਲ ਕਾਲਜ ਭੀਖੀ ਦੇ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

PPN1805201803ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆ ਵਿੱਚ ਨੈਸ਼ਨਲ ਕਾਲਜ ਭੀਖੀ ਦੇ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਵਿੱਚ ਗੁਰਦੀਪ ਕੌਰ ਪੁੱਤਰੀ ਰਜਿੰਦਰ ਸਿੰਘ ਨੇ 80.40 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਸੁਮਨਪ੍ਰੀਤ ਸਰਮਾ ਪੁਤਰੀ ਹਰਵਿੰਦਰ ਕੁਮਾਰ 76.60 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਗੀਤੀਕਾ ਪੁੱਤਰੀ ਸਤੀਸ਼ ਕੁਮਾਰ ਨੇ 75.60 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਼ਵਲੋ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੋਕੇ ਡਾ. ਰਾਜ ਕੁਮਾਰ ਅਤੇ ਮਾਸਟਰ ਸਤੀਸ਼ ਕੁਮਾਰ ਵਿਸ਼ੇਸ ਤੌਰ ਤੇ ਪਹੁੰਚੇ, ਇਸ ਮੋਕੇ ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ, ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ, ਪ੍ਰੋ ਹਰਜੀਤ ਕੌਰ, ਪ੍ਰੋ. ਰਿੰਪੀ ਮੋਜੂਦ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply