ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਤੰਦਰੁਸਤੀ ਕਾਇਮ ਰੱਖਣ ਲਈ 9 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਨੂੰ ਖਸਰਾ-ਰੁਬੇਲਾ ਟੀਕੇ ਮੁਫ਼ਤ ਲਗਾਉਣ ਦੀ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਮਾਨਸਾ ਡਾ. ਅਨੂਪ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਵਿਖੇ ਡਾ. ਰਣਜੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ।ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਇਹ ਟੀਕਾਕਰਨ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ ਅਤੇ ਜਿਨ੍ਹਾਂ ਬੱਚਿਆਂ ਦੇ ਮਾਪਿਆਂ ਨੇ ਪਹਿਲਾਂ ਇਸ ਟੀਕਾਕਰਨ ਤੋਂ ਇਨਕਾਰ ਕੀਤਾ ਸੀ, ਉਨ੍ਹਾਂ ਬੱਚਿਆਂ ਦੇ ਮਾਪੇ ਹੁਣ ਇਹ ਟੀਕਾ ਆਪਣੇ ਬੱਚਿਆਂ ਦੇ ਲਗਵਾਉਣਾ ਚਾਹੁੰਦੇ ਹਨ।ਉਨ੍ਹਾਂ ਦੱਸਿਆ ਕਿ ਪਹਿਲਾਂ ਟੀਕਾ ਲਗਵਾਉਣ ਤੋਂ ਇਨਕਾਰ ਸਬੰਧੀ ਜਦ ਮਾਪਿਆਂ ਨੂੰ ਪੁੱਛਿਆ, ਤਾਂ ਉਨ੍ਹਾਂ ਕਿਹਾ ਕਿ ਉਹ ਸ਼ੋਸ਼ਲ ਮੀਡੀਆਂ ਵਿੱਚ ਫੈਲ ਰਹੀਆਂ ਅਫਵਾਹਾਂ ਤੋਂ ਡਰ ਗਏ ਸਨ, ਪਰ ਹੁਣ ਸਾਰੀ ਸੱਚਾਈ ਸਾਹਮਣੇ ਆ ਚੁੱਕੀ ਹੈ ਕਿ ਇਹ ਟੀਕਾ ਪੂਰਨ ਤੌਰ ’ਤੇ ਸੁਰੱਖਿਅਤ ਹੈ ਅਤੇ ਮੁਫ਼ਤ ਟੀਕਾਕਰਨ ਦਾ ਇਹ ਉਪਰਾਲਾ ਪੰਜਾਬ ਸਰਕਾਰ ਦਾ ਬਹੁਤ ਹੀ ਸ਼ਲਾਘਾ ਪੂਰਨ ਕਦਮ ਹੈ।ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਟੀਕਾ ਬਹੁਤ ਹੀ ਸੁਰੱਖਿਅਤ ਹੈ ਅਤੇ ਮਾਪੇ ਕਿਸੇ ਵੀ ਤਰ੍ਹਾਂ ਦੀਆਂ ਸੋਸ਼ਲ ਮੀਡੀਆ ਦੀਆਂ ਅਫਵਾਹਾਂ ’ਤੇ ਵਿਸਵਾਸ਼ ਨਾ ਕਰਨ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 45 ਹਜ਼ਾਰ ਤੋਂ ਵੀ ਵੱਧ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਖਸਰੇ ਕਾਰਨ ਬੱਚਿਆਂ ਨੂੰ ਦਸਤ, ਨਮੋਨੀਆ, ਦਿਮਾਗੀ ਬੁਖ਼ਾਰ ਅਤੇ ਰੁਬੈਲਾ ਬਿਮਾਰੀ ਨਾਲ ਗਰਭ ਅਵਸਥਾ ਵਿੱਚ ਵਾਰ-ਵਾਰ ਗਰਭਪਾਤ, ਮੁਰਦਾ ਬੱਚੇ ਦਾ ਜਨਮ ਲੈਣਾ, ਬੱਚਿਆਂ ਦੇ ਜਮਾਂਦਰੂ ਨੁਕਸ, ਅੰਨ੍ਹੇ, ਬੋਲੇ, ਮੰਦਬੁੱਧੀ ਅਤੇ ਦਿਲ ਦੇ ਰੋਗੀ ਆਦਿ ਰੋਗਾਂ ਵਾਲੇ ਬੱਚੇ ਜਨਮ ਲੈਂਦੇ ਹਨ, ਜਿਨ੍ਹਾਂ ਤੋਂ ਇੱਕ ਟੀਕਾ ਲਗਾਉਣ ਨਾਲ ਬਚਾਅ ਹੋ ਸਕਦਾ ਹੈ।
ਇਸ ਮੌਕੇ ਪਿ੍ਰੰਸੀਪਲ ਸੁਧੀਰ ਸਿੰਘ ਠਾਕੁਰ, ਬਲਾਕ ਐਕਸਟੈਂਸਨ ਐਜੂਕੇਟਰ ਹਰਬੰਸ ਲਾਲ, ਜਸਪਾਲ ਸਿੰਘ ਭੰਡਾਰੀ, ਮਨਜੀਤ ਕੌਰ, ਜਗਦੀਪ ਕੌਰ, ਰਜਿੰਦਰ ਪਾਲ ਮਿੱਤਲ, ਰੋਹਿਤ ਸ਼ਰਮਾ, ਸੁਸ਼ਮਲਤਾ, ਜਸਮਨ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਕਰਮਚਾਰੀ ਅਤੇ ਸਕੂਲ ਸਟਾਫ਼ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …