ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਜੁਲਾਈ 2018 ਤੱਕ ਲਾਗੂ ਰਹੇਗਾ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media