Friday, June 12, 2026

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

Banned1ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਜੁਲਾਈ  2018 ਤੱਕ ਲਾਗੂ ਰਹੇਗਾ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply