ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਨ.ਸੀ.ਸੀ-11 ਬਟਾਲੀਅਨ ਦੇ ਕਮਾਡਿੰਗ ਅਫਸਰ ਕਰਨਲ ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀਏਵੀ ਇੰਟਰਟਨੈਸ਼ਨਲ ਸਕੂਲ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਐਨ.ਸੀ.ਸੀ ਕੈਡਿਟਾਂ ਵਲੋਂ ਸਥਾਨਕ ਕੰਪਨੀ ਗਾਰਡਨ ਵਿਖੇ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਸਾਫ ਸਫਾਈ ਕਰ ਕੇ ਉਸ ਨੂੰ ਨਵਾਂ ਰੂਪ ਦਿੱਤਾ ਗਿਆ। ਵਿਦਿਆਰਥੀਆਂ ਨੇ ਉੇਥੇ ਆਏ ਲੋਕਾਂ ਨੂੰ ਵੀ ਜਾਗਰੂਕ ਕਰਦਿਆਂ ਕਿਹਾ ਕਿ ਅਜਿਹੇ ਬੁੱਤ ਸਾਨੂੰ ਇਤਿਹਾਸ ਨਾਲ ਜੋੜਦੇ ਹਨ। ਇਸ ਲਈ ਇਹਨਾਂ ਦੀ ਸਾਂਭ ਸੰਭਾਲ ਰੱਖਣਾ ਸਾਡਾ ਸਭ ਦਾ ਫਰਜ਼ ਹੈ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਕੈਡਿਟਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਭਵਿੱਖ ਵਿੱਚ ਵੀ ਉਹ ਇਤਿਹਾਸ ਤੇ ਵਿਰਾਸਤ ਨੂੰ ਸੰਭਾਲਣ ਵਿੱਚ ਇਸੇ ਤਰਾਂ ਹਮੇਸ਼ਾਂ ਆਪਣਾ ਯੋਗਦਾਨ ਪਾਉਂਦੇ ਰਹਿਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …