ਅੰਮਿ੍ਤਸਰ, 19 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿਹਤ ਵਿਭਾਗ ਦੀ ਮਹੀਨਾਵਾਰ ਮੀਟਿੰਗ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਿਵਲ ਸਰਜਨ ਹਰਦੀਪ ਸਿੰਘ ਘਈ, ਪਰਿਵਾਰ ਭਲਾਈ ਅਫਸਰ ਡਾ: ਸੁਖਪਾਲ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ: ਰਮੇਸ਼ ਪਾਲ ਸਿੰਘ, ਸਹਾਇਕ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫਸਰ ਡਾ: ਰਜਿੰਦਰ ਅਰੋੜਾ ਸਮੇਤ ਜਿਲੇ੍ਹ ਦੇ ਬਲਾਕਾਂ ਵਿੱਚੋਂ ਸੀਨੀਅਰ ਮੈਡੀਕਲ ਅਫਸਰਾਂ ਨੇ ਭਾਗ ਲਿਆ।ਸੰਘਾ ਨੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੇ ਟੀਕਾਕਰਨ ਅਤੇ ਹੋਰ ਦਿੱਤੀਆਂ ਜਾਣ ਲੋੜੀਂਦੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਜਲ ਰੁਬੇਲਾ ਮੁਹਿੰਮ ਤਹਿਤ ਜਿਲੇ੍ਹ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸਕੂਲਾਂ ਵੱਲੋਂ ਇਸ ਮੁਹਿੰਮ ਪ੍ਰਤੀ ਬੱਚਿਆਂ ਦੇ ਮਾਤਾ ਪਿਤਾ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਸੰਘਾ ਨੇ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਜੇਕਰ ਰੁਬੇਲਾ ਤਹਿਤ ਕੋਈ ਮੁਸ਼ਕਲ ਆਉਂਦੀ ਹੈ ਤਾਂ ਜਿਲ੍ਹਾ ਪ੍ਰਸਾਸ਼ਨ ਵੱਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।ਉਨਾਂ ਨੇ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਨੇਪਾ ਵਧਾਇਆ ਜਾਵੇ।ਉਨ੍ਹਾਂ ਕਿਹਾ ਕਿ ਲਿੰਗ ਨਿਰਧਾਰਤ ਟੈਸਟ ਤਹਿਤ ਅਲਟਰਾ ਸਾਉਂਡ ਸੈਂਟਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਅਜਿਹਾ ਸੈਂਟਰ ਫੜਿਆ ਜਾਂਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸ ਮੌਕੇ ਡਾ: ਨਰੇਸ਼ ਚਾਵਲਾ ਜਿਲ੍ਹਾ ਏਡਜ਼ ਕੰਟਰੋਲ ਅਫਸਰ ਨੇ ਕਿਹਾ ਕਿ ਜਿਲੇ੍ਹ ਵਿੱਚ ਪਿਛਲੇ ਸਾਲ 2.58 ਫੀਸਦੀ ਐਚ.ਆਈ.ਵੀ ਪੋਜਟਿਵ ਮਰੀਜਾਂ ਦੀ ਸ਼ਨਾਖਤ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਸਾਲ 2018 ਇਹ ਰੇਸ਼ੋ 1.6 ਫੀਸਦੀ ਰਹਿ ਗਈ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਚ.ਆਈ.ਵੀ ਤੋਂ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਚ.ਆਈ.ਵੀ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ ਅਤੇ ਮਰੀਜਾਂ ਨੂੰ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਐਚ:ਆਈ:ਵੀ ਪਾਜਟਿਵ ਗਰਭਵਤੀ ਔਰਤ ਨੂੰ ਸਮਾਂ ਰਹਿੰਦਿਆਂ ਏ:ਆਰ:ਟੀ ਸੈਂਟਰ ਵਿਖੇ ਸੰਪਰਕ ਕਰ ਲੈਂਦੀ ਹੈ ਤਾਂ ਪੈਦਾ ਹੋਣ ਵਾਲਾ ਬੱਚਾ ਐਚ:ਆਈ:ਵੀ ਮੁਕਤ ਹੋ ਸਕਦਾ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media