ਜੰਡਿਆਲਾ ਗੁਰੂ, 21 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਤਾਨਕ ਵਾਰਡ ਨੰਬਰ 5 ਜੋਤੀਸਰ ਕਾਲੋਨੀ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਦਿਸ਼ਾ ਨਿਰਦੇਸ਼ਾਂ `ਤੇ ਗਲੀਆਂ ਨੂੰ ਪੱਕਾ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭੁਪਿੰਦਰ ਸਿੰਘ ਹੈਪੀ ਕੋਂਸਲਰ ਨੇ ਗਲੀ ਵਿਚ ਟਾਇਲਾਂ ਲਗਾਉਣ ਦੇ ਕੰਮ ਦਾ ਨਰੀਖਣ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਵਾਰਡ ਨੰਬਰ 5 ਦੀ ਕੋਈ ਵੀ ਗਲੀ ਤੇ ਮੁਹੱਲਾ ਕੱਚਾ ਨਹੀਂ ਰਹੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਕੋਂਸਲਰ, ਸੁਰਿੰਦਰ ਕੁਮਾਰ ਏ.ਐ. ਈ, ਗਗਨਦੀਪ ਸਿੰਘ ਐਸ.ਓ, ਬਲਵਿੰਦਰ ਸਿੰਘ ਕਲਰਕ, ਮਦਨ ਮੋਹਨ, ਕੁਲਵਿੰਦਰ ਸਿੰਘ ਕਿੰਦਾ, ਗੁਰਮੇਲ ਸਿੰਘ, ਅਜੇ ਕੁਮਾਰ, ਇੰਦਰਜੀਤ ਕੁਮਾਰ, ਰਾਕੇਸ਼ ਕੁਮਾਰ, ਸਰਬਜੀਤ ਸਿੰਘ, ਰਣਜੀਤ ਸਿੰਘ ਆਦਿ ਮੁਹੱਲਾ ਨਿਵਾਸੀ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media