ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਬਣਾਉਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਗੀ ਜਰੂਰੀ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਫਿਲਮ ਨਿਰਮਾਤਾਵਾਂ ਵਲੋਂ ਸਿੱਖ ਧਰਮ ਸਬੰਧੀ ਬਣਾਈਆ ਜਾ ਰਹੀਆਂ ਡਾਕੂਮੈਂਟਰੀ, ਫੀਚਰ, ਐਨੀਮੇਸ਼ਨ ਫਿਲਮਾਂ ਵਿੱਚ ਸਿੱਖ ਗੁਰੂ ਸਾਹਿਬਾਨ, ਪ੍ਰੀਵਾਰਕ ਸ਼ਖਸੀਅਤਾਂ ਦੇ ਰੋਲ ਨਿਭਾਉਣ ਕਾਰਨ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਕਰਕੇ ਪੈਦਾ ਹੁੰਦੇ ਵਾਦ-ਵਿਵਾਦ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਸੈਂਸਰ ਬੋਰਡ ਸਥਾਪਿਤ ਕੀਤਾ ਜਾਂਦਾ ਹੈ।ਇਹ ਬੋਰਡ ਫਿਲਮਾਂ ਵਿੱਚ ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਗੁਰ ਮਰਿਯਾਦਾ ਨਾਲ ਸਬੰਧਤ ਦਰਸਾਏ ਜਾਂਦੇ ਦ੍ਰਿਸ਼ਾਂ ਨੂੰ ਮੁਕੰਮਲ ਰੂਪ ਵਿੱਚ ਘੋਖ ਕਰਨ ਉਪਰੰਤ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਕਰੇਗਾ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਪ੍ਰਵਾਨਗੀ ਦਿੱਤੀ ਜਾਇਆ ਕਰੇਗੀ।ਆਦੇਸ਼ ਕੀਤਾ ਜਾਂਦਾ ਹੈ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਆਦਿ ਬਣਾਉਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਗੀ ਪ੍ਰਾਪਤ ਕਰਨ।ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਗੁਰ ਮਰਿਯਾਦਾ ਨਾਲ ਸਬੰਧਤ ਸਿੱਖ ਇਤਿਹਾਸ ਅਤੇ ਦਰਸਾਏ ਜਾਂਦੇ ਦ੍ਰਿਸ਼ਾਂ ਨੂੰ ਮੁਕੰਮਲ ਰੂਪ ਵਿੱਚ ਘੋਖ ਕਰਨ ਲਈ ਹੇਠ ਲਿਖੇ ਅਨੁਸਾਰ ਸਿੱਖ ਸੈਂਸਰ ਬੋਰਡ ਸਥਾਪਿਤ ਕੀਤਾ ਜਾਂਦਾ ਹੈ।ਇਸ ਦੇ ਕੋਆਰਡੀਨੇਟਰ ਸਿਮਰਜੀਤ ਸਿੰਘ ਮੀਤ ਸਕੱਤਰ ਧਰਮ ਪ੍ਰ: ਕਮੇਟੀ, ਸ਼੍ਰੌਮਣੀ ਗੁ: ਪ੍ਰ: ਕਮੇਟੀ ਸ੍ਰੀ ਅੰਮ੍ਰਿਤਸਰ ਹੋਣਗੇ।
ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ), ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ, ਭਗਵੰਤ ਸਿੰਘ ਸਿਅਲਕਾ ਅੰਤ੍ਰਿੰਗ ਮੈਂਬਰ ਸ਼ੌ੍ਰਮਣੀ ਗੁ: ਪ੍ਰ: ਕਮੇਟੀ, ਹਰਦੀਪ ਸਿੰਘ ਮੋਹਾਲੀ ਮੈਂਬਰ ਸ਼੍ਰੋਮਣੀ ਗੁ: ਪ੍ਰ: ਕਮੇਟੀ, ਬੀਬੀ ਕਿਰਨਜੋਤ ਕੌਰ, ਮੈਂਬਰ ਸ਼ੌ੍ਰਮਣੀ ਗੁ: ਪ੍ਰ: ਕਮੇਟੀ, ਸਕੱਤਰ ਧਰਮ ਪ੍ਰ: ਕਮੇਟੀ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ, ਦਿੱਲੀ ਸਿੱਖ ਗੁ: ਪ੍ਰ: ਕਮੇਟੀ।ਗਿਆਨੀ ਪਰਮਿੰਦਰ ਸਿੰਘ ਦਮਦਮੀ ਟਕਸਾਲ (ਮਹਿਤਾ), ਗਿਆਨੀ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰੇਸ਼ਮ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਬਾਬਾ ਨਾਗਰ ਸਿੰਘ ਚੱਬੇਵਾ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਪ੍ਰਤਾਪ ਸਿੰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿਤਪਾਲ ਸਿੰਘ ਪ੍ਰਧਾਨ ਗੁ: ਦੂਖ ਨਿਵਾਰਣ ਸਾਹਿਬ ਲੁਧਿਆਣਾ, ਬਲਕਾਰ ਸਿੰਘ ਪਟਿਆਲਾ, ਡਾ: ਇੰਦਰਜੀਤ ਸਿੰਘ ਗੋਗੋਆਣੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ, ਪ੍ਰੋ: ਅਮਰਜੀਤ ਸਿੰਘ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ, ਡਾ: ਗੁਰਮੀਤ ਸਿੰਘ ਸਿਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੋ੍ਰ: ਸਰਬਜੀਤ ਸਿੰਘ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਡਾ: ਸਰਬਜਿੰਦਰ ਸਿੰਘ ਲੁਧਿਆਣਾ,ਡਾ: ਹਰਪਾਲ ਸਿੰਘ ਪੰਨੂ, ਸੁਖਦੇਵ ਸਿੰਘ ਭੌਰ।