ਨਵੀਂ ਦਿੱਲੀ, 22 ਮਈ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੱੁੱਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਕਥਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਉਨ੍ਹਾਂ ਵਲੋਂ ਉਚਾਰੀ ਬਾਣੀ ਸੁਖਮਨੀ ਸਾਹਿਬ ਦੀ ਅਰਥਾਂ ਅਤੇ ਵਿਆਖਿਆ ਸਹਿਤ ਲੜੀਵਾਰ ਕਥਾ ਪੰਥ ਪ੍ਰਵਾਨਤ ਪ੍ਰਸਿੱਧ ਵਿਦਵਾਨਾਂ ਵਲੋਂ 25 ਮਈ ਤੋਂ 17 ਜੂਨ ਤਕ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ, ਗੁ. ਬੰਗਲਾ ਸਾਹਿਬ (ਦੁਪਹਿਰ ਬਾਅਦ 1.45 ਤੋਂ 2.30), ਗੁ. ਸੀਸਗੰਜ ਸਾਹਿਬ (ਦੁਪਹਿਰ ਬਾਅਦ 3.00 ਤੋਂ 4.00), ਗੁ. ਨਾਨਕ ਪਿਆਓ ਸਾਹਿਬ (ਰਾਤ 8.30 ਤੋਂ 9.30) ਅਤੇ ਗੁ. ਮੋਤੀ ਬਾਗ ਸਾਹਿਬ (ਰਾਤ 8.15 ਤੋਂ 9.15) ਵਿਖੇ ਕਰਵਾਈ ਜਾ ਰਹੀ ਹੈ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media