Monday, December 23, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਐਮ.ਆਰ ਟੀਕਾਕਰਨ ਕੈਂਪ

PPN2405201811ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ  ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਹੈਲਥ ਵਿਭਾਗ ਵਲੋਂ ਬੱਚਿਆਂ ਨੂੰ ਮੀਜ਼ਲਜ਼ ਤੇ ਰੁਬੇਲਾ ਤੋਂ ਸੁਰੱਖਿਅਤ ਰੱਖਣ ਲਈ ਟੀਕਾਕਰਨ ਕੈਂਪ ਅਯੋਜਿਤ ਕੀਤਾ ਗਿਆ।ਇਸ ਕੈਂਪ ਦੇ ਪਹਿਲੇ ਚਰਨ ਵਿੱਚ ਨਰਸਰੀ ਤੋਂ ਚੋਥੀ ਜਮਾਤ ਦੇ 900 ਵਿਦਿਆਰਥੀਆਂ ਨੂੰ ਟੀਕੇ ਲਗਾਏ ਗਏ ਅਤੇ ਉਸ ਨਾਲ ਸੰਬੰਧਤ ਹਦਾਇਤਾਂ ਵੀ ਦਿੱਤੀਆਂ ਗਈਆਂ।
            ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਸੰਤੋਖ ਸਿੰਘ, ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਪ ਇਸ ਕੈਂਪ ਦਾ ਨਿਰੀਖਣ ਕੀਤਾ।ਦੀਵਾਨ ਦੇ ਪ੍ਰਧਾਨ ਡਾ: ਸੰਤੋਖ ਸਿੰਘ ਨੇ ਕਿਹਾ ਕਿ ਮੀਜ਼ਲ ਤੇ ਰੁਬੇਲਾ ਦਾ ਵੈਕਸੀਨ ਵਿਸ਼ਵ ਸਿਹਤ ਸੰਗਠਨ ਵਲੋਂ ਪ੍ਰਮਾਣਿਤ ਅਤੇ ਸੁਰਖਿਅਤ ਹੈ।ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਨੂੰ ਸਿਖਿਆ ਸੰਸਥਾਨਾਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ।ਮੈਂਬਰ ਇੰਚਾਰਜ ਹਰਮਿੰਦਰ ਨੇ ਦੱਸਿਆ ਕਿ ਟੀਕਾਕਰਨ ਕੈਂਪ ਦੇ ਦੂਸਰੇ ਚਰਨ `ਚ 26.05.18 ਨੂੰ ਪੰਜਵੀਂ ਤੋਂ ਨੋਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਟੀਕੇ ਲਗਵਾਏ ਜਾਣਗੇ।ਇਸ ਮੌਕੇ ਤੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ  ਕੀਤਾ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply