Monday, April 20, 2026

ਕਿਸੇ ਵੀ ਸਰਕਾਰੀ ਜਬਰ ਜੁਲਮ ਤੋਂ ਭੈਭੀਤ ਹੋਣ ਵਾਲੀ ਨਹੀਂ ਦਮਦਮੀ ਟਕਸਾਲ – ਟਕਸਾਲ ਆਗੂ

ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਤੇ ਇਸ ਦੇ ਮੁਖੀ ਦੇ ਸਤਿਕਾਰ ਨੂੰ ਸੱਟ ਮਾਰਨ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿਤਾਵਨੀ ਦੇਣ `ਤੇ ਦਮਦਮੀ ਟਕਸਾਲ ਨੇ ਕਿਹਾ ਕਿ ਕਾਂਗਰਸ ਦਾ ਮੁੱਖ Baba Harnam Sਮੰਤਰੀ ਦਮਦਮੀ ਟਕਸਾਲ ਦੇ ਸਤਿਕਾਰ ਨੂੰ ਸੱਟ ਮਾਰਨ ਤੋਂ ਬਾਜ ਆਵੇ।ਦਮਦਮੀ ਟਕਸਾਲ ਕਿਸੇ ਵੀ ਜਬਰ ਜੁਲਮ ਨਾਲ ਭੈਭੀਤ ਹੋਣ ਵਾਲੀ ਨਹੀਂ ਹੈ।ਦਮਦਮੀ ਟਕਸਾਲ ਦੇ ਆਗੂ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਹਰਦੀਪ ਸਿੰਘ ਅਨੰਦਪੁਰ ਅਤੇ ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਨਹੀਂ ਭੱੁਲਣਾ ਚਾਹੀਦਾ ਕਿ ਉਸ ਨੂੰ ਪੰਜਾਬ ਦੇ ਲੋਕਾਂ ਨੇ ਰਣਜੀਤ ਸਿੰਘ ਢੱਡਰੀਆਂ ਵਾਲਾ ਵਰਗੇ ਗੁਰ ਨਿੰਦਕਾਂ ਦੀ ਤਰਫ਼ਦਾਰੀ ਕਰਨ ਲਈ ਮੁੱਖ ਮੰਤਰੀ ਨਹੀਂ ਬਣਾਇਆ।ਉਨ੍ਹਾਂ ਕਿਹਾ ਕਿ ਜਿਸ ਲਹਿਜ਼ੇ ’ਚ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਅਤੇ ਇਸ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਨਿਸ਼ਾਨਾ ਬਣਾਇਆ ਗਿਆ, ਉਸ ਤੋਂ ਜ਼ਾਹਿਰ ਹੈ ਕਿ ਉਹ ਦਮਦਮੀ ਟਕਸਾਲ ਦੇ ਮੁਖੀ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।ਜੇ ਦਮਦਮੀ ਟਕਸਾਲ ਦੇ ਮੁਖੀ ਦਾ ਵਾਲ ਵੀ ਵਿੰਗਾ ਹੋਇਆ ਤਾਂ ਉਸ ਦੇ ਨਿਕਲਣ ਵਾਲੇ ਗੰਭੀਰ ਸਿੱਟਿਆਂ ਲਈ ਖ਼ੁੱਦ ਮੁੱਖ ਮੰਤਰੀ ਜ਼ਿੰਮੇਵਾਰ ਹੋਵੇਗਾ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਨੇ 300 ਸਾਲਾਂ ਦੇ ਇਤਿਹਾਸ ਦੌਰਾਨ ਹਕੂਮਤੀ ਜਬਰ ਜੁਲਮ ਅਤੇ ਅਤਿਆਚਾਰ ਨੂੰ ਪਿੰਡੇ `ਤੇ ਹੰਢਾਇਆ ਹੈ।ਸੋ ਦਮਦਮੀ ਟਕਸਾਲ ਨੂੰ ਅਤਿਆਚਾਰ ਦੇ ਡਰਾਵੇ ਅਤੇ ਜਬਰ ਜੁਲਮ ਰਾਹੀਂ ਦਬਾਇਆ ਨਹੀਂ ਜਾ ਸਕਦਾ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਜਦ ਢੱਡਰੀਆਂ ਵਾਲਾ ਵਲੋਂ ਦਮਦਮੀ ਟਕਸਾਲ ਦੇ ਮੁੱਖੀ ਦੀ ਪੱਗ ਨੂੰ ਹਥ ਪਾਇਆ ਜਾ ਰਿਹਾ ਸੀ, ਉਸ ਵਕਤ ਉਹ ਕਿਥੇ ਸਨ? ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਰਾਜ ਦੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੇ ਹੱਕ ’ਚ ਹੈ।ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਿਸ ਦੀ ਜ਼ਿੰਮੇਵਾਰੀ ਹੈ, ਕੀ ਰਣਜੀਤ ਸਿੰਘ ਢੱਡਰੀਆਂ ਵਾਲਾ ਅਮਰੀਕ ਸਿੰਘ ਚੰਡੀਗੜਵਾਲਾ ਆਦਿ ਅਖੌਤੀ ਪ੍ਰਚਾਰਕਾਂ ਵਲੋਂ ਸਿੱਖ ਸਿਧਾਂਤਾਂ ਪ੍ਰਤੀ ਆਏ ਦਿਨ ਗੁਮਰਾਹਕੁਨ ਪ੍ਰਚਾਰ ਕਰਦਿਆਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ ਜਾਂਦੀ ਰਹੀ ਉਸ ਵਕਤ ਉਨ੍ਹਾਂ ਨਿੰਦਕਾਂ ਵਿਰੁੱਧ ਕਾਰਵਾਈ ਤਾਂ ਦੂਰ ਕੈਪਟਨ ਦੀ ਉਨ੍ਹਾਂ ਵਿਰੁੱਧ ਜ਼ੁਬਾਨ ਕਿਉ ਨਹੀਂ ਖੱੁਲ੍ਹੀ।

 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply