ਸਮਰਾਲਾ 25 ਮਈ (ਪੰਜਾਬ ਪੋਸਟ- ਕੰਗ) – ਭਾਰਤ ਸਰਕਾਰ ਵੱਲੋਂ ਆਯੋਜਤ ਨੈਸ਼ਨਲ ਮੀਨਸ ਕਮ ਮੈਰਿਟ ਸਕੀਮ ਪ੍ਰੀਖਿਆ ਦੇ ਨਤੀਜਾ ਐਲਾਨਿਆ ਗਿਆ, ਜਿਸ
ਵਿੱਚ ਸਰਕਾਰੀ ਹਾਈ ਸਕੂਲ ਬਗਲੀ ਕਲਾਂ ਦੇ 18 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 16 ਵਿਦਿਆਰਥੀ ਪਾਸ ਹੋਏ। ਇਸ ਸਬੰਧੀ ਜਗਤਾਰ ਸਿੰਘ ਸਾਇੰਸ ਮਾਸਟਰ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ 6000 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ 12ਵੀਂ ਜਮਾਤ ਤੱਕ 24 ਹਜ਼ਾਰ ਰੁਪਇਆ ਪ੍ਰਤੀ ਵਿਦਿਆਰਥੀ ਵਜ਼ੀਫ਼ਾ ਪ੍ਰਾਪਤ ਕਰੇਗਾ।ਸਕੂਲ ਦੇ ਮੁੱਖ ਅਧਿਆਪਕ ਮੇਘ ਦਾਸ ਜਵੰਦਾ ਨੇ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੂਲ ਦੀ ਹੋਣਹਾਰ ਵਿਦਿਆਰਥਣ ਮਮਤਾ ਰਾਣੀ ਪੁੱਤਰੀ ਸੋਹਣ ਲਾਲ ਨੇ ਜ਼ਿਲ੍ਹੇ ਵਿੱਚੋਂ 19ਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਪੂਰੇ ਲੁਧਿਆਣਾ ਜ਼ਿਲ੍ਹੇ ਵਿੱਚ ਰੌਸ਼ਨ ਕੀਤਾ ਹੈ ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਪ੍ਰਮੁੱਖ ਤੌਰ `ਤੇ ਰਾਜਿੰਦਰ ਸਿੰਘ, ਮੈਡਮ ਮਾਇਆ ਦੇਵੀ, ਮਨਦੀਪ ਕੌਰ, ਸੁਰਿੰਦਰ ਕੌਰ, ਹਰਪ੍ਰੀਤ ਕੌਰ, ਦਲਜੀਤ ਕੌਰ, ਰਾਜ ਰਾਣੀ, ਮੋਨਿਕਾ ਅਰੋੜਾ, ਹਰਪ੍ਰੀਤ ਕੌਰ, ਅੰਜੂ ਰਾਣੀ, ਮੈਡਮ ਰਚਨਾ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media