Sunday, June 29, 2025
Breaking News

ਸ੍ਰੀ ਗੁਰੁ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਦਾ ਸੀ.ਬੀ.ਐਸ.ਈ ਬਾਹਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ

PPN2605201803ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੁ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦਾ 2017-2018 ਸੈਸ਼ਨ ਦਾ ਬਾਹਰਵੀਂ ਜਮਾਤ ਦਾ ਨਤੀਜਾ  ਸ਼ਾਨਦਾਰ ਰਿਹਾ।ਇਸ ਪ੍ਰੀਖਿਆ ਵਿੱਚ 113 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋ 51 ਵਿਦਿਆਰਥੀ ਮੈਰਿਟ `ਤੇ ਰਹੇ।ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ `ਤੇ ਵਧਾਈ ਦਿੱਤੀ ।ਨਾਨ ਮੈਡੀਕਲ `ਚ ਗੁਰਲੀਨ ਕੌਰ ਨੇ 95.6 %, ਕਾਮਰਸ `ਚ ਮਹਤਾਬ ਸਿੰਘ ਨੇ 94.8%, ਮੈਡੀਕਲ `ਚ ਰਵਨੀਤ ਸੰਧੂ ਨੇ 94% , ਆਰਟਸ `ਚ ਸਵਰੀਤ ਕੌਰ ਨੇ 85 % ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਵਿਦਿਆਰਥੀਆਂ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਮੈਨੈਜਮੈਂਟ ਨੂੰ ਦਿੱਤਾ ਜਿਨ੍ਹਾਂ ਨੇ ਸਕੂਲ ਵਿੱਚ ਚੰਗਾ ਵਾਤਾਵਰਨ ਮੁਹੱਈਆ ਕਰਵਾਇਆ।

 

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply