ਬਤੌਰ ਮੁੱਖ ਮਹਿਮਾਨ ਪੁੱਜੇ ਬਲਵਿੰਦਰ ਕੌਰ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਲੁਧਿਆਣਾ
ਸਮਰਾਲਾ, 26 ਮਈ (ਪੰਜਾਬ ਪੋਸਟ – ਕੰਗ) – ਇੱਥੋਂ ਨਜਦੀਕੀ ਸਰਕਾਰੀ ਸੀਨੀ: ਸੈਕੰ: ਸਕੂਲ ਮਾਨੂੰਪੁਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਮਾਰਚ 2018 ਦੀ ਪ੍ਰੀਖਿਆ ਦੌਰਾਨ ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ 6ਵੀਂ ਜਮਾਤ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪਹਾੜ੍ਹਿਆਂ ਦੇ ਮੁਕਾਬਲੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ।
ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਪਿ੍ਰੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਸਮਾਗਮ ਵਿੱਚ ਬਲਵਿੰਦਰ ਕੌਰ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਲੁਧਿਆਣਾ ਨੇ ਬਤੌਰ ਮੁੱਖ ਮਹਿਮਾਨ ਅਤੇ ਅਵਤਾਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸ:) ਫਤਹਿਗੜ੍ਹ ਸਾਹਿਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਨੇ ਦਸਵੀਂ ਦੇ ਜਸਵਿੰਦਰ ਸਿੰਘ, ਗੁਰਜੋਤ ਸਿੰਘ, ਇੰਦਰਾਜ ਸਿੰਘ ਅਤੇ ਬਾਰਵੀਂ ਦੇ ਪਰਵਿੰਦਰ ਕੌਰ, ਗਗਨਦੀਪ ਕੌਰ, ਮਨਜੋਤ ਕੌਰ ਤੇ ਰਾਜਵੀਰ ਕੌਰ ਨੂੰ, ਇਸ ਤੋਂ ਇਲਾਵਾ ਪਹਾੜਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਏ-ਟੀਮ ਸ਼ਹੀਦ ਭਗਤ ਸਿੰਘ ਹਾਊਸ, ਬੀ-ਟੀਮ ਸ਼ਹੀਦ ਊਧਮ ਸਿੰਘ ਹਾਊਸ ਅਤੇ ਸੀ-ਟੀਮ ਕਲਪਨਾ ਚਾਵਲਾ ਨੂੰ ਬੈਗ, ਕਾਪੀਆਂ, ਪੈਨ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਮੁੱਖ ਮਹਿਮਾਨ ਮੈਡਮ ਬਲਵਿੰਦਰ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ, ਜਿੰਨੀ ਤੁਸੀਂ ਵੱਧ ਤੋਂ ਵੱਧ ਮਿਹਨਤ ਕਰੋਗੇ, ਉਨੇ੍ਹਂ ਹੀ ਜ਼ਿੰਦਗੀ ਵਿੱਚ ਵੱਧ ਸਫਲ ਹੋਵੋਗੇ। ਵਸ਼ੇਸ਼ ਮਹਿਮਾਨ ਅਵਤਾਰ ਸਿੰਘ ਨੇ ਕਿਹਾ ਕਿ ਅਨੁਸਾਸ਼ਨ ਵਿੱਚ ਰਹਿ ਕੇ ਹੀ ਜ਼ਿੰਦਗੀ ਦੀਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ, ਅਨੁਸਾਸ਼ਨ ਤੋਂ ਬਿਨਾਂ ਜੀਵਨ ਸਾਰਥਿਕ ਨਹੀਂ ਹੁੰਦਾ।ਇਸ ਸਮਾਗਮ ਵਿੱਚ ਸੰਤ ਸਿੰਘ ਪ੍ਰਧਾਨ ਭਗਤ ਬਖਤੌਰ ਸਿੰਘ ਵੈਲਫੇਅਰ ਟਰੱਸਟ ਮਾਨੂੰਪੁਰ, ਬਚਿੱਤਰ ਸਿੰਘ ਬਰਨ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ, ਪ੍ਰਿੰਸੀਪਲ ਰਾਮੇਸ਼ ਚੰਦਰ ਦੱਤ, ਸਰਪੰਚ ਧਰਮਵੀਰ ਸਿੰਘ, ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਜਿਨ੍ਹਾਂ ਨੇ ਬੱਚਿਆਂ ਨੂੰ ਹੋਰ ਸਖਤ ਮਿਹਨਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।
ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਟਰੱਸਟ ਦੇ ਮੈਂਬਰਜ਼, ਆਲੇ ਦੁਆਲੇ ਦੀਆਂ ਵੱਖ-ਵੱਖ ਪਿੰਡਾਂ ਦੇ ਪੰਚਾਇਤਾਂ ਦੇ ਸਰਪੰਚ ਅਤੇ ਪੰਚ, ਵਿਦਿਆਰਥੀਆਂ ਦੇ ਮਾਪੇ, ਸਕੂਲ ਦੇ ਸਟਾਫ ਮੈਂਬਰ ਕੁਲਵੰਤ ਕੌਰ, ਕੁਲਦੀਪ ਕੌਰ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਭਰਪੂਰ ਸਿੰਘ, ਕੁਲਦੀਪ ਸਿੰਘ, ਰਾਜਿੰਦਰ ਸਿੰਘ, ਸੁਖਵਿੰਦਰ ਸਿੰਘ, ਅਨੁਪਮਾ, ਕਾਂਤਾ ਰਾਣੀ, ਸ਼ਿਖਾ ਰਾਣੀ, ਰਿਪਨ ਬਾਲਾ, ਦਰਸ਼ਨ ਕੌਰ, ਮੀਨਾ ਰਾਣੀ, ਭਾਰਤੀ ਸ਼ਰਮਾ ਨੇ ਸਮਾਗਮ ਨੂੰ ਸਫਲ ਬਣਾਉਣ ਪੂਰਨ ਯੋਗਦਾਨ ਪਾਇਆ।ਅਖੀਰ ਵਿੱਚ ਸਕੂਲ ਪਿ੍ਰੰਸੀਪਲ ਮਨੋਜ ਕੁਮਾਰ ਨੇ ਆਏ ਸਾਰੇ ਮਹਿਮਾਨਾਂ ਅਤੇ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ।ਸਮੁੱਚੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਲੈਕ: ਸੁਰਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ।
Punjab Post Daily Online Newspaper & Print Media
