ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਸਕੂਲ ਦੇ ਵਿਦਿਆਰਥੀ ਅੰਮ੍ਰਿਤਰਾਜ ਸਿੰਘ ਪੁੱਤਰ ਮਲਕੀਤ ਸਿੰਘ ਨੇ ਸੀ.ਬੀ.ਐਸ.ਈ ਬਾਰਵੀਂ ਫਿਜਿਕਸ ਵਿੱਚ 99 ਫੀਸਦ ਅਤੇ ਹਿਸਾਬ `ਚ 95 ਫੀਸਦ ਅੰਕ ਹਾਸਲ ਕਰ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਟਾਪ ਕੀਤਾ ਹੈ ਅਤੇ ਕੁੱਲ 91 ਫੀਸਦ ਅੰਕ ਪ੍ਰਾਪਤ ਕਰ ਕੇ ਆਪਣਾ, ਮਾਤਾ ਪਿਤਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਸੀ.ਬੀ.ਐਸ.ਈ ਵੱਲੋਂ ਐਲਾਨਿਆ ਗਿਆ 12ਵੀਂ ਜਮਾਤ ਦਾ ਨਤੀਜਾ 100% ਰਿਹਾ।ਇਸ ਪ੍ਰੀਖਿਆ ਵਿੱਚ ਸਕੂਲ ਦੇ ਕੁੱਲ 111 ਵਿਦਿਆਰਥੀ ਬੈਠੇ।ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ ਦੇ ਕੁੱਲ 48 ਵਿਦਿਆਰਥੀ, ਕਾਮਰਸ ਗਰੁੱਪ 50 ਵਿਦਿਆਰਥੀ ਤੇ ਆਰਟਸ ਗਰੁੱਪ ਦੇ 13 ਵਿਦਿਆਰਥੀ ਸਨ।ਸਾਇੰਸ ਗਰੁੱਪ ਵਿੱਚੋਂ 14 ਅਤੇ ਕਾਮਰਸ ਗਰੁੱਪ ਵਿੱਚੋਂ 5 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ।
ਸਕੂਲ ਦੇ ਮੈਂਬਰ ਇੰਚਾਰਜ਼ ਇੰਜੀ: ਨਵਦੀਪ ਸਿੰਘ, ਰਣਦੀਪ ਸਿੰਘ ਅਤੇ ਮੈਡਮ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਅੱਵਲ ਆਏ ਹੋਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ।ਬੱਚਿਆਂ ਦੇ ਮਾਪੇ ਵੀ ਆਪਣੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਰਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media