ਅੰਮਿ੍ਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਬਾਰੇ ਦਿੱਤੇ ਬਿਆਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਥ ਦੀ ਮਹਾਨ ਸੰਸਥਾ ਦਮਦਮੀ ਟਕਸਾਲ ਬਾਰੇ ਗਲਤ ਬਿਆਨਬਾਜ਼ੀ ਕਰ ਕੇ ਅਣਸੁਖਾਵਾਂ ਮਾਹੌਲ ਪੈਦਾ ਕਰਨ ਦਾ ਯਤਨ ਕੀਤਾ ਹੈ।ਉਨ੍ਹਾਂ ਐਲਾਨ ਕੀਤਾ ਕਿ ਸਮੱੁਚਾ ਸੰਤ ਸਮਾਜ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੇ ਹਰ ਆਦੇਸ਼ ਦੀ ਪਾਲਣਾ ਕਰਨ ਲਈ ਤਤਪਰ ਹੈ।
ਜਾਰੀ ਬਿਆਨ ’ਚ ਸੰਤਾਂ ਮਹਾਂਪੁਰਖਾਂ ਬਾਬਾ ਅਜੀਤ ਸਿੰਘ ਤਾਰਨਾ ਦਲ ਮਹਿਤਾ ਚੌਕ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਗੁਰਭੇਜ ਸਿੰਘ ਖਜਾਲੇ ਵਾਲੇ, ਸੰਤ ਕਵਲਜੀਤ ਸਿੰਘ ਨਾਗੀਆਨਾ ਸਾਹਿਬ, ਸੰਤ ਸੱਜਣ ਸਿੰਘ ਬੇਰ ਸਾਹਿਬ, ਸੰਤ ਸੁਖਵੰਤ ਸਿੰਘ ਚੰਨਣਕੇ, ਸੰਤ ਬਾਬਾ ਗੁਰਦੀਪ ਸਿੰਘ ਖੁੱਜਾਲਾ, ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਦਰਸ਼ਨ ਸਿੰਘ ਤੱਲਾ ਸਾਹਿਬ, ਬਾਬਾ ਬਲਬੀਰ ਸਿੰਘ ਟਿੱਬਾ ਸਾਹਿਬ, ਬਾਬਾ ਸਵਰਨਜੀਤ ਸਿੰਘ ਦੁਆਬਾ, ਸੰਤ ਤਰਲੋਚਨ ਸਿੰਘ ਹੁਸ਼ਿਆਰਪੁਰ, ਸੰਤ ਹਰਜਿੰਦਰ ਸਿੰਘ ਨਾਨਕਸਰ ਵਾਲੇ ਅਤੇ ਬਾਬਾ ਬਲਦੇਵ ਸਿੰਘ ਧਰਮਪੁਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਬਤੌਰ ਮੁੱਖ ਮੰਤਰੀ ਪੰਜਾਬ ਪ੍ਰਤੀ ਬਹੁਤ ਵੱਡੀ ਜ਼ਿੰਮੇਵਾਰੀ ਬਣਦੀ ਹੈ ਅਤੇ ਉਸ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਹਰ ਤਰਾਂ ਦੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਾ ਕੇ ਰਖਣ।
ਵੱਖ ਵੱਖ ਸੰਪਰਦਾਵਾਂ ਦੇ ਮਹਾਂਪੁਰਖਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰਕ ਪਿਛੋਕੜ ਇਤਿਹਾਸਕ ਅਤੇ ਧਾਰਮਿਕ ਹੈ।ਜਿਸ ਉਪਰ ਸਤਿਗੁਰੂ ਸਾਹਿਬਾਨ ਨੇ ਬਹੁਤ ਵੱਡੀਆਂ ਬਖ਼ਸ਼ਿਸ਼ਾਂ ਕੀਤੀਆਂ ਹੋਈਆਂ ਹਨ।ਪਰ ਅੱਜ ਕੁੱਝ ਅਖੌਤੀ ਪ੍ਰਚਾਰਕ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਸਿਧਾਂਤ ਨੂੰ ਸੱਟ ਮਾਰਨ ’ਤੇ ਲਗੇ ਹੋਏ ਹਨ ਅਤੇ ਸਦੀਆਂ ਤੋਂ ਸਥਾਪਿਤ ਗੁਰੂ ਘਰ ਦੀ ਮਰਿਯਾਦਾ, ਪਰੰਪਰਾ ਅਤੇ ਰਵਾਇਤਾਂ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਨੇ ਹਮੇਸ਼ਾਂ ਪੰਥ ਦੇ ਸਿਧਾਂਤਾਂ ਅਤੇ ਰਵਾਇਤਾਂ ’ਤੇ ਪਹਿਰਾ ਦਿੱਤਾ ਅਤੇ ਰਾਖੀ ਕੀਤੀ ਹੈ ਅਤੇ ਇਸ ਦੀ ਮਜ਼ਬੂਤੀ ਅਤੇ ਪੂਰਤੀ ਲਈ ਲੋੜ ਪੈਣ ’ਤੇ ਜਾਨਾਂ ਦੀ ਆਹੂਤੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਿੱਖ ਸੰਘਰਸ਼ ਦੌਰਾਨ ਦਮਦਮੀ ਟਕਸਾਲ ਦੇ ਇਤਿਹਾਸਕ ਰੋਲ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।ਸਮੁੱਚੀਆਂ ਸੰਪਰਦਾਵਾਂ ਅਤੇ ਸੰਤ ਮਹਾਂਪੁਰਸ਼ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਚਟਾਨ ਵਾਂਗ ਖੜਾ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media