Sunday, June 29, 2025
Breaking News

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅਚਾਰ ਨਾਲ ਖਾਧੀ ਪਰੋਨਟੋ – ਡਾ. ਰਾਜ ਕੁਮਾਰ

Dr. Raj Kumarਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਰੀ ਦਿਨ ਸ਼ਾਹਕੋਟ ਉਪ ਚੋਣ ਮੈਦਾਨ ਵਿੱਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਰੋਡ ਸ਼ੋਅ ਕਰਦਿਆਂ ਜਨਤਾ ਨੂੰ ਕਾਂਗਰਸ ਪਾਰਟੀ ਦੇ ਨਾਲ ਜੁੜਣ ਦਾ ਸੰਦੇਸ਼ ਦਿੱਤਾ।ਇਸ ਸਮੇਂ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਰਾਜਕੁਮਾਰ ਵੇਰਕਾ ਵੀ ਮੁੱਖ ਮੰਤਰੀ ਕੈਪਟਨ ਅੰਰਿੰਦਰ ਸਿੰਘ ਦੇ ਵਾਹਣ `ਚ ਮੌਜੂਦ ਸਨ।
 ਡਾਕਟਰ ਵੇਰਕਾ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਦਾ ਰੋਡ ਸ਼ੋਅ ਬਹੁਤ ਹੀ ਸਫਲ ਰਿਹਾ ਅਤੇ ਉਨਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਉਮੀਦਵਾਰ ਲਾਡੀ ਸ਼ੇਰੋਵਾਲੀਆ ਘੱਟੋ ਘੱਟ 25000 ਵੋਟਾਂ ਦੇ ਫਰਕ ਨਾਲ ਸ਼ਾਹਪੁਰ ਦੀ ਇਸ ਸੀਟ `ਤੇ ਜਿੱਤ ਹਾਸਲ ਕਰਨਗੇ।ਡਾਕਟਰ ਵੇਰਕਾ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਨੇ ਆਪਣੇ ਵਾਹਨ ਵਿੱਚ ਹੀ ਦੁਪਹਿਰ ਦਾ ਖਾਣਾ ਖਾਧਾ।ਜਿਸ ਨਾਲ ਬਚਪਨ ਵਿੱਚ ਅਚਾਰ ਨਾਲ ਖਾਧੀ ਪਰੋਂਠੀ ਯਾਦ ਆ ਗਈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਹਣ ਵਿੱਚ ਮੌਜੂਦ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਪਰੋਂਠੀ ਤੇ ਅਚਾਰ ਖਵਾਇਆ।ਸ਼ਾਹਕੋਟ ਉਪ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਮੁੱਖ ਮੰਤਰੀ ਕੈਪਟਨ ਨੇ ਲੋਹੀਆਂ ਤੋਂ ਰੋਡ ਸ਼ੋਅ ਸ਼ੁਰੂ ਕੀਤਾ  ਅਤੇ ਉਹ ਲੋਹੀਆਂ ਤੋਂ ਮਲਸੀਆਂ, ਸ਼ਾਹਕੋਟ ਅਤੇ ਮੇਹਤਪੁਰ ਗਏ।   
 

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply