ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 7 ਵਿਅਕਤੀਆਂ ਨੂੰ ਕਾਬੂ ਕਰਕੇ ਉਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਸਾਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਬਰੇਟਾ ਪੁਲਿਸ ਨੇ ਪਿੰਡ ਕੁਲਰੀਆ ਤੋਂ ਮੋਟਰਸਾਈਕ ਸਵਾਰ ਕੁਲਦੀਪ ਸਿੰਘ ਤੇ ਜਗਦੀਸ਼ ਸਿੰਘ ਵਾਸੀ ਹਰਿਆਣਾ ਨੂੰ ਕਾਬੂ ਕਰਕੇ ਉਨਾਂ ਤੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ।ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਨੇ ਐਕਟਿਵਾ ਸਵਾਰ ਸਤੀਸ਼ ਕੁਮਾਰ ਉਰਫ ਕਾਲੂ ਵਾਸੀ ਮੌੜ ਮੰਡੀ ਨੂੰ ਕਾਬੂ ਕਰਕੇ ਉਸ ਤੋਂ 21 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।ਜੋਗਾ ਪੁਲਿਸ ਨੇ ਪਿੰਡ ਅਕਲੀਆ ਤੋਂ ਗੁਰਮੀਤ ਸਿੰਘ ਨੁੰ ਕਾਬੂ ਕਰਕੇ 40 ਕਿਲੋ ਲਾਹਣ ਬਰਾਮਦ ਕੀਤੀ ਹੈ। ਜਿਸਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।ਜੌੜਕੀਆਂ ਪੁਲਿਸ ਨੇ ਂਿੲਕਬਾਲ ਸਿੰਘ ਬਾਜੇ ਵਾਲਾ ਤੇ ਮੱਖਣ ਸਿੰਘ ਨੂੰ ਕਾਬੂ ਕਰਕੇ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ ਜੌੜਕੀਆਂ ਪੁਲਿਸ ਨੇ ਕਾਲਾ ਨੂੰ ਕਾਬੂ ਕਰਕੇ ਉਸ ਤੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media