ਭੀਖੀ, 28 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਸੈਕੰਡਰੀ ਸਕੂਲ ਬੀਰ ਹੋਡਲਾਂ ਕਲਾਂ ਵਿਖੇ ਪ੍ਰਵਾਸੀ ਭਾਰਤੀ ਕੰਵਲਜੀਤ ਸਿੰਘ ਸੰਧੂ ਦੇ ਪਰਿਵਾਰ ਵਲੋ ਬਾਰਵ੍ਹੀ ਜਮਾਤ ਵਿਚੋ ਪਹਿਲਾ ਅਤੇ ਦੂਸਰਾ ਸਥਾਨ ਹਾਸ਼ਲ ਕਰਨ ਵਾਲੇ ਵਿਦਿਆਰਥਣਾਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਸਾਬਕਾ ਸਰਪੰਚ ਮਨਮੋਹਨ ਸਿੰਘ ਨੇ ਦਸਿਆ ਕਿ ਹੋਣਹਾਰ ਵਿਦਿਆਰਥਣਾਂ ਅਨਮਦੀਪ ਕੌਰ ਨੂੰ 12 ਹਜ਼ਾਰ ਰੁਪੈ ਰਮਨਦੀਪ ਕੌਰ ਨੂੰ 8 ਹਜ਼ਾਰ ਰੁਪੈ ਅਤੇ ਅਮਨਜੋਤ ਕੌਰ 5 ਹਜ਼ਾਰ ਰੁਪੈ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਉਕਤ ਰਕਮ ਕੰਵਲਜੀਤ ਸਿੰਘ ਸੰਧੂ ਦੀ ਪਤਨੀ ਭੁਪਿੰਦਰ ਕੌਰ ਅਤੇ ਪੁੱਤਰ ਕਰਨਜੀਤ ਸਿੰਘ ਸੰਧੂ ਵਲੋਂ ਭੇਜੀ ਗਈ।ਕਰਨੈਲ ਸਿੰਘ ਵੈਰਾਗੀ ਨੇ ਸੰਧੂ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਸਮਾਜ ਸੇਵੀ ਲੋਕ ਸਿੱਖਿਆ ਖੇਤਰ ਵਿੱਚ ਚੰਗਾ ਕੰਮ ਕਰਨ ਵਾਲੇ ਸਕੂਲਾਂ ਨੂੰ ਲਗਾਤਾਰ ਆਰਥਿਕ ਮਦਦ ਦੇਣ ਤਾਂ ਪੇਂਡੂ ਖੇਤਰ ਦੇ ਸਰਕਾਰੀ ਵਿਦਿਅਕ ਅਦਾਰੇ ਵੀ ਚੰਗੀ ਕਾਰਗੁਜਾਰੀ ਦਿਖਾ ਸਕਦੇ ਹਨ।
ਇਸ ਮੌਕੇ ਸਕੂਲ ਪ੍ਰਿਸੀਪਲ ਸੀਮਾ ਉਪਲ, ਸੁਖਦੇਵ ਸਿੰਘ ਲੈਕਚਰਾਰ, ਗੁਰਮੀਤ ਸਿੰਘ, ਜਰਨੈਲ ਸਿੰਘ, ਮਾਨ ਸਿੰਘ, ਨਛੱਤਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਗਗਨਦੀਪ ਕੌਰ ਆਦਿ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media