ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਖੁਲੇ ਵਿੱਚ ਸੋਚ ਤੋਂ ਮੁਕਤ ਕਰਨ ਲਈ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਖੁਸ਼ਹਾਲੀ ਦੇ ਰਾਖਿਆਂ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਘਾ ਨੇ ਦੱਸਿਆ ਕਿ ਜਿਲ੍ਹੇ ਅੰਦਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪੇਂਡੂ ਹਲਕੇ ਵਿਚ ਚੁਣੇ ਗਏ ਲਾਭਪਾਤਰੀਆਂ ਦੇ ਘਰਾਂ ਵਿਚ ਫਲੱਸ਼ਾਂ ਦੇ ਨਿਰਮਾਣ ਦਾ ਕੰਮ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਬੜੇ ਹੀ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਤੱਕ ਲਗਭਗ 36 ਹਜ਼ਾਰ ਤੋਂ ਵੱਧ ਟਾਇਲਟਾਂ ਦਾ ਨਿਰਮਾਣ ਕਰਵਾ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ 31 ਮਈ ਤੱਕ ਆਪਣੇ ਘਰਾਂ ਵਿੱਚ ਟਾਇਲਟਾਂ ਦਾ ਕੰਮ ਸ਼ੁਰੂ ਕਰਵਾਉਣ ਵਾਲਿਆਂ ਨੂੰ ਵਿੱਤੀ ਸਹਾਇਤਾ ਦਾ ਲਾਭ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਹੁਣ ਤੱਕ ਜਿਲ੍ਹੇ ਦੇ 8 ਬਲਾਕਾਂ ਦੀਆਂ 690 ਗ੍ਰਾਮ ਪੰਚਾਇਤਾਂ ਵਲੋਂ ਆਪਣੇ ਪਿੰਡਾਂ ਨੂੰ ਖੁੱਲ੍ਹੇ ਵਿਚ ਸੌਚ ਮੁਕਤ ਹੋਣ ਦਾ ਪ੍ਰਮਾਣ ਪੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸੌਪ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 31 ਮਈ ਤੋਂ ਬਾਅਦ ਕੰਮ ਸ਼ੁਰੂ ਕਰਵਾਉਣ ਵਾਲਿਆਂ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਵੇਗੀ।
ਸੰਘਾ ਨੇ ਇਸ ਕੰਮ ਵਿਚ ਤੇਜੀ ਲਿਆਉਣ ਲਈ ਖੁਸ਼ਹਾਲੀ ਦੇ ਰਾਖੇ ਦੀ ਮਦਦ ਲੈਣ ਲਈ ਕਿਹਾ।ਉਨ੍ਹਾਂ ਨੇ ਮੀਟਿੰਗ ਵਿਚ ਹਾਜ਼ਰ ਖੁਸ਼ਹਾਲੀ ਦੇ ਰਾਖਿਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ 31 ਮਈ ਤੱਕ ਉਹ ਆਪਣੇ ਘਰਾਂ ਵਿੱਚ ਟਾਇਲਟਾਂ ਦਾ ਕੰਮ ਸ਼ੁਰੂ ਕਰਵਾ ਸਕਣ।ਇਸ ਮੀਟਿੰਗ ਵਿੱਚ ਸ਼ਿਵਰਾਜ ਸਿੰਘ ਬੱਲ ਕਾਰਜਕਾਰੀ ਮੈਜਿਸਟਰੇਟ, ਐਸ ਕੇ ਸ਼ਰਮਾ ਐਕਸੀਏਨ, ਚਰਨਜੀਤ ਸਿੰਘ ਐਕਸੀਏਨ, ਸੁਖਵਿੰਦਰ ਸਿੰਘ ਐਸ.ਡੀ.ਓ, ਸਰੂਪ ਲਾਲ ਐਸ.ਡੀ.ਓ ਅਤੇ ਵੱਡੀ ਗਿਣਤੀ ਵਿੱਚ ਖੁਸ਼ਹਾਲੀ ਦੇ ਰਾਖੇ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media