ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਲਈ ਅਜਿਹੇ ਉਪਰਾਲਿਆਂ ਦੀ ਲੋੜ – ਪ੍ਰਿੰ. ਹਰਬਿੰਦਰ ਕੌਰ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਸੰਧੂ) – ਸਥਾਨਕ ਸ਼ਹਿਜਾਦਾਨੰਦ ਕਾਲਜ ਵਿਖੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ (ਲੜਕੇ/
ਲੜਕੀਆਂ) ਦਾ ਖੇਡ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਹਰਬਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਰੀਰਿਕ ਸਿੱਖਿਆ ਵਿਭਾਗ ਮੁਖੀ ਤੇ ਅੰਤਰਰਾਸ਼ਟਰੀ ਕੋਚ ਰੂਬੀ ਮਲਹੋਤਰਾ ਦੇ ਪ੍ਰਬੰਧਾਂ ਹੇਠ ਸ਼ਹਿਜਾਦਾਨੰਦ ਕਾਲਜੀਏਟ ਸਕੂਲ ਦੇ ਲੜਕਿਆਂ ਦੇ ਫੁੱਟਬਾਲ ਅਤੇ ਲੜਕੇ-ਲੜਕੀਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ ਅਤੇ ਅਗਲੇਰੀਆਂ ਪ੍ਰਤੀਯੌਗਤਾਵਾਂ ਲਈ ਟ੍ਰਾਇਲ ਚੋਣ ਪ੍ਰਕਿਰਿਆ ਵੀ ਮੁਕੰਮਲ ਕੀਤੀ ਗਈ ਹੈ।
ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਹਰਬਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਲਈ ਅਤੇ ਉਨ੍ਹਾਂ ਅੰਦਰ ਲੁਕੀ ਪ੍ਰਤਿਭਾ ਨੂੰ ਉਭਾਰਨ ਲਈ ਅਜਿਹੇ ਉਪਰਾਲਿਆਂ ਦੀ ਬਹੁਤ ਲੋੜ ਹੈ। ਜਿਸ ਨੂੰ ਡੀ.ਪੀ.ਈ ਰੂਬੀ ਮਲਹੋਤਰਾ ਤੇ ਰਾਸ਼ਟਰੀ ਵਾਲੀਬਾਲ ਕੋਚ ਹਰਵਿੰਦਰ ਸਿੰਘ ਰੇਲਵੇ (ਗਿਆਨੀ ਜੀ) ਨੇ ਸਫਲਤਾ ਪੂਰਵਕ ਸਿਰੇ ਚੜ੍ਹਾਇਆ ਹੈ।ਇਸ ਦੌਰਾਨ ਸੇਂਟ ਜੂਡ ਸਕੂਲ ਦੇ ਵਿਦਿਆਰਥੀਆਂ ਨੇ ਵੀ ਆਪਣੀ ਖੇਡ ਸ਼ੈਲੀ ਦਾ ਪ੍ਰਦਰਸ਼ਨ ਕਰਦੇ ਹੋਏ ਕਈ ਪ੍ਰਕਾਰ ਦੇ ਮੈਡਲ ਆਪਣੇ ਨਾਮ ਕੀਤੇ।ਵਾਲੀਬਾਲ ਕੋਚ ਹਰਵਿੰਦਰ ਸਿੰਘ ਗਿਆਨੀ, ਪ੍ਰੋ. ਵਰਿੰਦਰ ਕੌਰ, ਮੈਡਮ ਮਨਿੰਦਰ ਕੌਰ, ਮੈਡਮ ਜਤਿੰਦਰ ਕੌਰ, ਰਮਨਦੀਪ ਕੌਰ, ਅੰਮਿਤ, ਅਮਨ, ਕਰਨ, ਅਮਰਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media