Monday, July 6, 2026

ਹਲਕਾ ਭੋਆ `ਚ 1.50 ਕਰੋੜ ਦੀ ਲਾਗਤ ਨਾਲ ਬਨਣਗੇ 5 ਨਵੇਂ ਖੇਡ ਸਟੇਡੀਅਮ – ਵਿਧਾਇਕ ਜੋਗਿੰਦਰ ਪਾਲ

ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਧਾਨ Joginder Pal MLAਸਭਾ ਹਲਕਾ ਭੋਆ ਵਿੱਚ 1.50 ਕਰੋੜ ਰੁਪਏ ਦੀ ਲਾਗਤ ਨਾਲ 5 ਨਵੇਂ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਨੌਜਵਾਨ ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਖੇਡ ਖੇਤਰ ਵਿੱਚ ਮੱਲਾਂ ਮਾਰਨਗੇ ਅਤੇ ਖੇਤਰ ਦਾ ਨਾਮ ਪੂਰੇ ਪੰਜਾਬ ਅੰਦਰ ਹੀ ਨਹੀਂ ਪੂਰੇ ਭਾਰਤ ਵਿੱਚ ਰੋਸ਼ਨ ਕਰਨਗੇ।ਇਹ ਜਾਣਕਾਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਦਿੱਤੀ।
    ਜਾਣਕਾਰੀ ਦਿੰਦਿਆਂ ਜੋਗਿੰਦਰ ਪਾਲ ਨੇ ਕਿਹਾ ਕਿ ਪਿੰਡਾਂ ਅੰਦਰ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਉਹ ਨੌਜਵਾਨਾਂ ਦੀ ਰੂਚੀ ਖੇਡਾਂ ਵਿੱਚ ਕਰਨ ਦੇ ਉਪਰਾਲੇ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਘਰੋਟਾ, ਤਾਰਾਗੜ੍ਹ, ਬਮਿਆਲ, ਭੋਆ ਅਤੇ ਨਰੋਟ ਮਹਿਰਾ ਵਿਖੇ ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਕ ਸਟੇਡੀਅਮ ‘ਤੇ ਕਰੀਬ 30 ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਖਰਚ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿਹੋੜਾ ਵਿਖੇ ਵੀ ਸਟੇਡੀਅਮ ਦੇ ਨਿਰਮਾਣ ਦੇ ਲਈ ਸਰਕਾਰ ਨੂੰ ਪਲਾਨ ਬਣਾ ਕੇ ਭੇਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਉਪਰੋਕਤ ਪੰਜ ਖੇਡ ਸਟੇਡੀਅਮਾਂ ਦੀ ਮਨਜੂਰੀ ਸਰਕਾਰ ਵੱਲੋਂ ਦਿੱਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਡਾਂ ਵਿੱਚ ਆਪਣੀ ਰੂਚੀ ਬਣਾਉਂਣ।
    ਜੋਗਿੰਦਰ ਪਾਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਸੀ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਖੇਤਰਾਂ ਅੰਦਰ ਸਟੇਡੀਅਮ ਬਣਨ ਦੇ ਨਾਲ ਖੇਤਰ ਅੰਦਰ ਜੋ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਕੇ ਆਪਣਾ ਜੀਵਨ ਬਰਬਾਦ ਕਰ ਰਹੇ ਸਨ ਉਨ੍ਹਾਂ ਦੇ ਜੀਵਨ ਨੂੰ ਖੇਡਾਂ ਬਦਲ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਅੱਗੇ ਵੀ ਅਪੀਲ ਕਰਦੇ ਹਨ ਕਿ ਉਹ ਵੀ ਖੇਡਾਂ ਵਿੱਚ ਧਿਆਨ ਦੇਣ ਅਤੇ ਆਪਣੇ ਮਾਤਾ ਪਿਤਾ, ਆਪਣੇ ਜ਼ਿਲ੍ਹੇ ਦਾ, ਆਪਣੇ ਸੂਬੇ ਦਾ ਨਾਮ ਪੂਰੇ ਭਾਰਤ ਅੰਦਰ ਰੋਸ਼ਨ ਕਰਨ।ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦੀ ਤਰੱਕੀ ਵਿੱਚ ਵਿਸ਼ੇਸ ਯੋਗਦਾਨ ਪਾਉਂਦੇ ਹਨ ਅਤੇ ਹਰੇਕ ਨੌਜਵਾਨ ਦੇ ਅੰਦਰ ਇਕ ਖਿਡਾਰੀ ਹੁੰਦਾ ਹੈ।ਅਗਰ ਉਸ ਨੌਜਵਾਨ ਨੂੰ ਸਹੀ ਰਸਤਾ ਮਿਲ ਜਾਵੇ ਤਾਂ ਉਹ ਖਿਡਾਰੀ ਬਾਹਰ ਕੱਢਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਹਲਕੇ ਅੰਦਰ ਖੇਡ ਸਟੇਡੀਅਮ ਦੇ ਨਿਰਮਾਣ ਦੇ ਲਈ ਉਹ ਸ੍ਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸੁਨੀਲ ਜਾਖੜ ਸੰਸਦ ਗੁਰਦਾਸਪੁਰ/ ਪਠਾਨਕੋਟ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਦੀ ਦੂਰਦਰਸੀ ਸੋਚ ਨੌਜਵਾਨਾਂ ਦੇ ਭਵਿੱਖ ਨੂੰ ਰੋਸ਼ਨ ਕਰੇਗੀ ਅਤੇ ਨੋਜਵਾਨਾਂ ਨੂੰ ਇਕ ਨਵੀਂ ਰਾਹ ਮਿਲੇਗੀ, ਜੋ ਪੰਜਾਬ ਨੂੰ ਪੂਰੇ ਭਾਰਤ ਵਿੱਚ ਮੋਹਰੀ ਸੂਬਾ ਬਣਾਏਗੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply