ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ
ਆਫ ਸਬ ਸਾਇਲ ਐਕਟ 2019 ਵਿੱਚ ਸੋਧ ਕਰਕੇ ਝੋਨੇ ਦੀ ਪਨੀਰੀ ਬੀਜਣ ਦੀ ਤਾਰੀਕ 20 ਮਈ ਅਤੇ ਲਵਾਈ ਦੀ ਮਿਤੀ 20 ਜੂਨ ਨਿਸ਼ਚਤ ਕੀਤੀ ਗਈ ਹੈ।ਪਿੰਡ ਅਜ਼ੀਜਪੁਰ ਵਿੱਚ ਸਰਪੰਚ ਬਲਬੀਰ ਸਿੰਘ ਦੇ ਖੇਤਾਂ ਵਿੱਚ ਇਕਤਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ 2019 ਵਿੱਚ ਕੀਤੀ ਸੋਧ ਨੂੰ ਮੁੱਖ ਰੱਖਦਿਆਂ ਕਿਸਾਨ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ।ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਇਸ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਬਾਸਮਤੀ ਦੀ ਫਸਲ ਉਪਰ ਕੁਝ ਬਿਮਾਰੀਆਂ ਜਿਵੇਂ ਝੰਡਾ ਰੋਗ ਆਦਿ ਬੀਜ ਅਤੇ ਜੜਾਂ ਰਾਹੀਂ ਫੈਲਦੀਆਂ ਹਨ।ਉਨਾਂ ਕਿਹਾ ਕਿ ਇਨਾਂ ਬਿਮਾਰੀਆਂ ਦੀ ਰੋਕਥਾਮ ਲਈ ਬਾਸਮਤੀ ਦੀ ਪਨੀਰੀ ਬੀਜਣ ਤੋਂ ਪਹਿਲਾਂ ਬੀਜ ਅਤੇ ਪਨੀਰੀ ਦੀ ਲਵਾਈ ਸਮੇਂ ਪਨੀਰੀ ਦੀਆਂ ਜੜਾਂ ਨੂੰ ਸੋਧ ਲਿਆ ਜਾਵੇ ਤਾਂ ਇਨਾਂ ਬਿਮਾਰੀਆਂ ਤੇ ਕਾਬੂ ਪਾਇਆ ਜਾ ਸਕਦਾ ਹੈ।ਇਸ ਮੌਕੇ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ, ਰਣਜੀਤ ਸਿੰਘ, ਯੁਧਵੀਰ ਸਿੰਘ, ਸਤਪਾਲ ਸਿੰਘ, ਕਰਨੈਲ ਸਿੰਘ ਆਦਿ ਕਿਸਾਨ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media