ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਾਰੇ ਪੰਜਾਬ ਅੰਦਰ ਨਸ਼ੇ ਦੀ ਦੁਰਵਰਤੋਂ ਰੋਕਣ ਲਈ ਅਫ਼ਸਰ (ਡਰੱਗ ਅਬਿਊਜ਼
ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਬਣਾਏ ਗਏ ਸਨ ਅਤੇ ਇਨ੍ਹਾਂ ਡੇਪੋਜ ਨੂੰ ਦੂਸਰੇ ਪੜਾਅ ਅੰਦਰ ਗ੍ਰਾਉਂਡ ਲੈਬਲ ਟ੍ਰੇਨਰਜ ਵੱਲੋਂ ਸਬ ਡਿਵੀਜਨ ਪੱਧਰ ਤੇ ਬਣਾਈਆਂ ਟੀਮਾਂ ਨੂੰ ਟੇ੍ਰਨਿੰਗ ਦਿੱਤੀ ਗਈ ਸੀ ਅਤੇ ਹੁਣ ਇਨ੍ਹਾਂ ਟੀਮਾਂ ਵੱਲੋਂ ਪਿੰਡਾਂ ਅਤੇ ਵਾਰਡਾਂ ਪੱਧਰ ਤੇ ਬਣਾਏ ਗਏ ਡੇਪੋਜ ਨੂੰ ਟੇ੍ਰਡ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਡੇਪੋ ਅਧੀਨ ਆਯੋਜਿਤ ਕੀਤੀ ਇਕ ਮੀਟਿੰਗ ਦੋਰਾਨ ਕੀਤਾ।ਵਿਵੇਕਸ਼ੀਲ ਸੋਨੀ ਐਸ.ਐਸ.ਪੀ ਪਠਾਨਕੋਟ, ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਵਿੰਦਰ ਕੁਮਾਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਕੁਲਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਹਰੀਸ਼ ਮੋਹਣ ਪ੍ਰਿੰਸੀਪਲ ਆਈ.ਟੀ.ਆਈ ਲੜਕੇ ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਡੇਪੋ ਮੁਹਿੰਮ ਦੇ ਦੂਸਰੇ ਫੇਜ ਵਿੱਚ ਜ਼ਿਲ੍ਹਾ ਪਠਾਨਕੋਟ ਅੰਦਰ ਗਰਾਉਂਡ ਲੈਵਲ ਟ੍ਰੇਨਰਾਂ ਵੱਲੋਂ ਸਬ ਡਿਵੀਜਨ ਪੱਧਰ ਤੇ ਬਣਾਈਆਂ ਗਈਆਂ ਟੀਮਾਂ ਨੂੰ ਟੇ੍ਰਨਿੰਗ ਦਿੱਤੀ ਗਈ ਸੀ ਅਤੇ ਇਸ ਦੇ ਅਗਲੇ ਪੜਾਅ ਵਿੱਚ ਸਬ ਡਿਵੀਜਨ ਪੱਧਰ ਤੇ ਬਣਾਈਆਂ ਟੀਮਾਂ ਨੇ ਪਿੰਡ ਪਿੰਡ ਅਤੇ ਵਾਰਡਾਂ ਵਿੱਚ ਜਾ ਕੇ ਜ਼ਿਲ੍ਹਾ ਪਠਾਨਕੋਟ ਦੇ ਕੁੱਲ ਡੇਪੋਜ ਵਿੱਚੋਂ 25 ਪ੍ਰਤੀਸ਼ਤ ਡੇਪੋਜ ਨੂੰ ਟੇ੍ਰਨਿੰਗ ਦੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਸਾਰੇ ਡੇਪੋਜ ਨੂੰ ਟ੍ਰੇਨਿੰਗ ਦੇਣ ਦਾ ਟੀਚਾ 15 ਜੁਲਾਈ 2018 ਰੱਖਿਆ ਗਿਆ ਹੈ
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਬਹੁਪੱਖੀ ਪ੍ਰੋਗਰਾਮ ‘ਨਸ਼ੇ ਦੀ ਦੁਰਵਰਤੋਂ ਰੋਕਣ ਲਈ ਅਫ਼ਸਰ’ (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਦੋਰਾਨ ਜ਼ਿਲ੍ਹਾ ਪਠਾਨਕੋਟ ਵਿੱਚ ਕਰੀਬ 30 ਹਜਾਰ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਿਆ ਗਿਆ ਹੈ।ਉਨ੍ਹਾਂ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਨਸ਼ਿਆ ਖਿਲਾਫ ਜਾਗਰੂਕਤਾ ਪੈਦਾ ਕਰੇਗਾ।ਉਨ੍ਹਾਂ ਦੱਸਿਆ ਕਿ ਡੇਪੋਜ ਦਾ ਮੁੱਖ ਕੰਮ ਨਸ਼ੇ ’ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਸਬੰਧੀ ਜਾਣਕਾਰੀ ਦੇਣਾ ਹੈ ਅਤੇ ਇਸ ਨਾਲ ਹੀ ਆਪਣੇ ਇਲਾਕੇ ’ਚ ਖੇਡਾਂ ਜਾਂ ਹੋਰ ਸਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰੇਗਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮਿਲ ਕੇ ਕੰਮ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਜਾਗਰੂਕ ਕਰਨਾ ਹੈ।ਉਨ੍ਹਾਂ ਨੋਜਵਾਨਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਈ ਵੀ ਚਾਹਵਾਨ ਆਪਣੇ ਫਾਰਮ ਭਰ ਕੇ ਸੇਵਾ ਕੇਂਦਰ ਵਿੱਚ ਡੇਪੋ ਬਣਨ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media