ਭੀਖੀ, 29 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਨਾਕ ਰੇਸਟ ਹਾਊਸ ਭੀਖੀ ਵਿਖੇ ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕ ਅਹਿਮ ਮੀਟਿੰਗ ਹੋਈ।ਜਿਸ
ਨੂੰ ਜ਼ਿਲਾ ਪ੍ਰਧਾਨ ਵਿਜੈ ਕੁਮਾਰ ਗਰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਕੀਤੇ ਵਾਅਦਿਆਂ ਦੀ ਫੂਕ ਨਿਕਲ ਚੁੱਕੀ ਹੈ, ਜਿਵੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਵਾਅਦੇ ਕੀਤੇ ਕਿ ਮੁਲਾਜ਼ਮਾਂ ਨੂੰ ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ ਪਹਿਲ ਦੇ ਅਧਾਰ `ਤੇ 22 ਮਹੀਨਿਆਂ ਦਾ ਬਣਦਾ ਬਕਾਇਆ ਦਿੱਤਾ ਜਾਵੇਗਾ।6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਇੱਕ ਮਹੀਨੇ ਦੇ ਅੰਦਰ ਦੇਣ ਦਾ ਵਾਅਦਾ ਕੀਤਾ ਸੀ ਜੋ ਕਿ ਅਜੇ ਤੱਕ ਨਹੀਂ ਕੀਤਾ।ਪ੍ਰੰਤੂ 15 ਮਹੀਨੇ ਸਰਕਾਰ ਬਣਨ ਤੋਂ ਬਾਅਦ ਵੀ ਕੈਪਟਨ ਸਰਕਾਰ ਦੇ ਮੁਲਾਜਮਾਂ ਪ੍ਰਤੀ ਕੰਨ ਤੇ ਜੂੰਅ ਨਹੀਂ ਸਰਕ ਰਹੀ।ਵਿਜੈ ਗਰਗ ਨੇ ਮੰਗ ਕੀਤੀ ਕਿ 01-01-2004 ਤੋਂ ਬਾਅਦ ਭਰਤੀ ਕੀਤੇ ਹੋਏ ਮੁਲਾਜ਼ਮਾਂ ਨੂੰ ਪੈਨਸ਼ਨ ਮੁਹੱਈਆ ਕਰਵਾਇਆ ਜਾਵੇ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।ਜੇਕਰ ਇਹ ਮੰਗਾਂ ਜਲਦ ਹੀ ਪ੍ਰਵਾਨ ਨਾ ਕੀਤੀਆ ਗਈਆਂ ਤਾਂ ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਰਾਮ ਸਿੰਘ ਢਿੱਲੋਂ ਜਨਰਲ ਸਕੱਤਰ, ਜਨਕ ਰਾਜ ਖਜਾਨਚੀ, ਇੱਕਬਾਲ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਰਾਮ ਨਗਰ, ਸੀਤਾ ਰਾਮ ਆਦਿ ਹਾਜਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media