ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਮਨਦੀਪ
ਕੌਰ ਨੇ 86% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ, ਬੀਨੂੰ ਅਤੇ ਹਰਵਿੰਦਰ ਕੌਰ ਨੇ 83% ਅੰਕਾਂ ਨਾਲ ਦੂਜਾ ਸਥਾਨ ਅਤੇ ਅਰਸ਼ਦੀਪ ਕੌਰ ਨੇ 81.4% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਸਕੂਲ ਵਿੱਚੋਂ 8 ਵਿਦਿਆਰਥੀਆਂ ਨੇ 70% ਤੋਂ ਉਪਰ ਅੰਕ, 12 ਵਿਦਿਆਰਥੀਆਂ ਨੇ 60% ਤੋਂ ਉੱਪਰ ਅੰਕ, 50% ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ 16 ਵਿਦਿਆਰਥੀ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ੳੇੁਹਨਾਂ ਦੀਆਂ ਇਹਨਾਂ ਪ੍ਰਾਪਤੀਆਂ ਤੇ ਸਕੂਲ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਨੂੰ ਵਧਾਈ ਵੀ ਦਿੱਤੀ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media