ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਘਰਾਂ ਅੰਦਰ ਵਾਪਰਦੀਆਂ ਅੱਗ ਲੱਗਣ ਦੀਆਂ
ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਸੁਚੇਤ ਕੀਤਾ ਹੈ।ਜਾਰੀ ਇੱਕ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਅੱਗ ਦੀਆਂ ਘਟਨਾਵਾਂ ਪ੍ਰਬੰਧਕੀ ਲਾਪ੍ਰਵਾਹੀ ਦਾ ਨਤੀਜਾ ਹਨ ਅਤੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਗੁਰੂ ਘਰਾਂ ਦੇ ਪ੍ਰਬੰਧਕ ਸੰਜੀਦਾ ਯਤਨ ਕਰਨ।ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਬਹੁਤੇ ਥਾਈਂ ਘਟੀਆ ਵਾਇੰਰਿੰਗ ਤੋਂ ਇਲਾਵਾ ਪ੍ਰਕਾਸ਼ ਤੇ ਸੁਖਆਸਨ ਅਸਥਾਨ ’ਤੇ ਲਗਾਈਆਂ ਲੜੀਆਂ ਤੇ ਪੱਖੇ ਆਦਿ ਲਗਾਤਾਰ ਚੱਲਦੇ ਰਹਿਣ ਦੀ ਅਣਗਹਿਲੀ ਹੀ ਮੁੱਖ ਕਾਰਨ ਬਣ ਰਹੀ ਹੈ।ਗੁਰਦੁਆਰਾ ਸਾਹਿਬਾਨ ਅੰਦਰ ਸੁਰੱਖਿਆ ਯਕੀਨੀ ਬਣਾਉਣ ਲਈ ਭਾਈ ਲੌਂਗੋਵਾਲ ਨੇ ਕਿਹਾ ਕਿ ਗਰਮੀ ਦੇ ਮੌਕੇ ਜਿਥੇ ਗੁਰੂ-ਘਰਾਂ ਦੀ ਵਾਇਰਿੰਗ ਆਦਿ ਦਾ ਨਰੀਖਣ ਬਹੁਤ ਜ਼ਰੂਰੀ ਹੈ, ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਤੇ ਸੁਖਆਸਨ ਅਸਥਾਨਾਂ ਵਿਚ ਬੱਲਬ, ਪੱਖੇ, ਏ.ਸੀ ਅਤੇ ਸਜਾਵਟੀ ਲੜੀਆਂ ਜਿਹੇ ਉਪਕਰਨ ਓਨਾ ਚਿਰ ਹੀ ਚਲਾਏ ਜਾਣ ਜਿੰਨਾ ਚਿਰ ਕੋਈ ਨਿਗਰਾਨ ਗੁਰਦੁਆਰਾ ਸਾਹਿਬ ਅੰਦਰ ਮੌਜੂਦ ਰਹੇ।ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਕਾਇਮ ਰੱਖਣ ਲਈ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਸੁਚੇਤ ਰੂਪ ਵਿਚ ਸੇਵਾ ਨਿਭਾਉਣ ਦੀ ਅਪੀਲ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media