Friday, May 22, 2026

ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਵੱਲ ਧਿਆਨ ਦੇਵੇ ਸਰਕਾਰ – ਬੇਦੀ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਵੱਲ ਸਰਕਾਰ ਨੂੰ Diljit Bediਤੁਰੰਤ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਇਸ ਦੀ ਖੂਬਸੂਰਤੀ ਬਣੀ ਰਹੇ ਅਤੇ ਸੰਗਤਾਂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾ ਸਕਣ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਵਿਰਾਸਤੀ ਮਾਰਗ ਪਿਛਲੀ ਅਕਾਲੀ ਸਰਕਾਰ ਵੱਲੋਂ ਬਣਾਇਆ ਗਿਆ ਸੀ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਇਸ ਦੀ ਅਣਦੇਖੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਮਾਰਗ ’ਤੇ ਜਿਥੇ ਸਫ਼ਾਈ ਵਿਵਸਥਾ ਦਾ ਮੰਦਾ ਹਾਲ ਹੈ, ਉਥੇ ਹੀ ਦੁਕਾਨਦਾਰ ਆਪਣੀਆਂ ਦੁਕਾਨਾਂ ਤੋਂ ਬਾਹਰ ਸਮਾਨ ਵਧਾ ਕੇ ਇਸ ਦੀ ਸੁੰਦਰ ਦਿੱਖ ਨੂੰ ਵਿਗਾੜ ਰਹੇ ਹਨ।ਇਸ ਤੋਂ ਇਲਾਵਾ ਅਵਾਰਾ ਕੁੱਤਿਆਂ ਦੀ ਭਰਮਾਰ ਵੀ ਸੰਗਤਾਂ ਲਈ ਖ਼ਤਰਾ ਬਣੀ ਹੋਈ ਹੈ।ਉਨ੍ਹਾਂ ਮਾਰਗ ’ਤੇ ਕੁਝ ਥਾਵਾਂ ਤੋਂ ਟੁੱਟ ਰਹੀਆਂ ਟਾਈਲਾਂ ਵੱਲ ਸਰਕਾਰ ਦਾ ਧਿਆਨ ਦਵਾਉਂਦਿਆਂ ਕਿਹਾ ਕਿ ਜਿਥੇ ਕਿਤੇ ਵੀ ਮੁਰੰਮਤ ਦੀ ਲੋੜ ਹੋਵੇ ਉਹ ਨਾਲੋ-ਨਾਲ ਕਰਵਾਈ ਜਾਵੇ।ਬੇਦੀ ਨੇ ਕਿਹਾ ਕਿ ਇਸ ਵਿਰਾਸਤੀ ਮਾਰਗ ਦੀ ਖੂਬਸੂਰਤੀ ਬਰਕਰਾਰ ਰੱਖਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਸ ਸਬੰਧੀ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ।ਦੂਸਰੇ ਪਾਸੇ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰ ਸਕਦੀ ਤਾਂ ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦੇ ਦਿੱਤਾ ਜਾਵੇ, ਤਾਂ ਜੋ ਇਥੇ ਸਾਫ਼ ਸਫਾਈ ਦੇ ਨਾਲ-ਨਾਲ ਸੰਗਤਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply