Friday, May 22, 2026

ਪੰਜਾਬ ਦੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ, ਆਉਂਦੀਆਂ ਚੋਣਾਂ ਦੌਰਾਨ ਸਿਖਾਉਣਗੇ ਸਬਕ – ਬਾਲਿਓਂ, ਪਪੜੌਦੀ

ਸਮਰਾਲਾ, 30 ਮਈ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਾਬਕਾ ਸੀਨੀ: PPN3105201801ਮੀਤ ਪ੍ਰਧਾਨ ਹਰਪ੍ਰੀਤ ਸਿੰਘ ਬਾਲਿਓਂ ਨੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪ੍ਰਮੁੱਖ ਸਹਾਲਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਮੁਲਾਕਾਤ ਕੀਤੀ।ਉਨ੍ਹਾਂ ਮੁਲਾਕਾਤ ਦੌਰਾਨ ਦੱਸਿਆ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਈ ਹੈ।ਜਿਨ੍ਹਾਂ ਵਿੱਚ ਉਨ੍ਹਾਂ ਕਿਹਾ ਸੀ ਕਿ ਅਸੀਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰ ਦਿਆਂਗੇ, ਘਰ-ਘਰ ਨੌਕਰੀ ਦੇਵਾਂਗੇ ਅਤੇ ਪੰਜਾਬ ਦੇ ਨੌਜਵਾਨਾ ਨੂੰ ਸਮਾਰਟਫੋਨ ਦੇਵਾਂਗੇ।ਪਰ ਇਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਸੱਚ ਨਹੀਂ ਹੋਇਆ, ਸਗੋਂ ਜਿਹੜੀਆਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਭਲਾਈ ਸਕੀਮਾਂ ਚਲਾਈਆਂ ਸਨ, ਉਹ ਵੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ।ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਜੋ ਸੁਵਿਧਾ ਸੈਂਟਰਾਂ ਰਾਹੀਂ ਰੁਜਗਾਰ ਦਿੱਤਾ ਸੀ, ਅੱਜ ਕਾਂਗਰਸ ਸਰਕਾਰ ਪੰਜਾਬ ਵਿੱਚ ਬਹੁਤ ਸਾਰੇ ਸੁਵਿਧਾ ਸੈਂਟਰ ਬੰਦ ਕਰ ਰਹੀ ਹੈ।ਇਸ ਤੋਂ ਇਲਾਵਾ ਬਿਜਲੀ ਦੇ ਥਰਮਲ ਪਲਾਂਟ ਬੰਦ ਕਰ ਦਿੱਤੇ।ਉਨ੍ਹਾਂ ਅੱਗੇ ਕਿਹਾ ਮੌਜੂਦਾ ਸਰਕਾਰ ਦਾ ਸੜਕਾਂ ਵੱਲ  ਵੀ ਕੋਈ ਵੀ ਧਿਆਨ ਨਹੀਂ ਹੈ।ਜਿਸ ਦੀ ਮਿਸਾਲ ਸਮਰਾਲਾ ਇਲਾਕੇ ਦੀ ਖੰਨੇ ਤੋਂ ਲੈ ਕੇ ਨਵੇਂ ਸ਼ਹਿਰ ਅਤੇ ਸਮਰਾਲੇ ਤੋਂ ਲੈ ਕੇ ਚਾਵਾ ਰੋਡ ਵਾਲੀ ਸੜਕ ਦਾ ਇੰਨਾ ਬੁਰਾ ਹਾਲ ਹੈ ਕਿ ਉੱਥੇ ਵੱਡੇ ਵੱਡੇ ਟੋਏ ਹੋਣ ਕਰਕੇ ਹਰ ਰੋਜ ਕੋਈ ਨਾ ਕੋਈ ਹਾਦਸਾ ਵਾਪਰਨ ਨਾਲ ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ। ਇਹ ਸੜਕ ਜੋ ਕਿ ਤਿੰਨ ਵਿਧਾਨ ਸਭਾ ਹਲਕਿਆਂ ਵਿੱਚੋਂ ਦੀ ਗੁਜਰਦੀ ਹੈ, ਜਿੱਥੇ ਤਿੰਨਾਂ ਹਲਕਿਆਂ ਦੇ ਕਾਂਗਰਸੀ ਵਿਧਾਇਕ ਹਨ।ਪ੍ਰੰਤੂ ਇਨ੍ਹਾਂ ਵਿਧਾਇਕਾਂ ਨੇ ਕਦੇ ਵੀ ਆਪਣੇ ਹਲਕੇ ਦੇ ਲੋਕਾਂ ਦੀਆਂ ਜਰੂਰਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਅੱਜ ਇਨ੍ਹਾਂ ਤਿੰਨਾਂ ਹਲਕਿਆਂ ਦੇ ਲੋਕ ਇਨ੍ਹਾਂ ਨੁਮਾਇੰਦਿਆਂ ਤੋਂ ਬਹੁਤ ਨਿਰਾਸ਼ ਨਜ਼ਰ ਆ ਰਹੇ ਹਨ।ਇਨ੍ਹਾਂ ਗੱਲਾਂ ਦਾ ਜਵਾਬ ਆਉਂਦੀਆਂ ਪੰਚਾਂਿੲਤੀ ਚੋਣਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਤੋਂ ਇਲਾਵਾ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਦੇਣਗੇ।
 ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਸਮਰਾਲਾ, ਬਹਾਦਰ ਸਿੰਘ ਮਾਣਕੀ, ਲਾਲ ਮੰਗਤ ਰਾਏ, ਸੁਖਵਿੰਦਰ ਸਿੰਘ ਨਾਗਰਾ, ਯਾਦੂ ਭੰਗਲਾਂ, ਗੁਰਮੀਤ ਸਿੰਘ, ਸਰਵਣ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਸਿੰਘ ਭੌਰਲਾ ਆਦਿ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply