ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਬਾ ਬਲਜੀਤ ਸਿੰਘ ਦਾਦੂਵਾਲ ਜਥੇ ਦੇ ਸਿੰਘ ਭਾਈ ਦਲੇਰ ਸਿੰਘ ਮੌਜੀਆ ਦੇ ਪਿਤਾ ਜੀ ਬਾਪੂ ਮੁਖਤਿਆਰ ਸਿੰਘ ਚਹਿਲ ਪਿੰਡ ਮੌਜੀਆ (ਮਾਨਸਾ) ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਉਪਰੰਤ ਸਿੱਖ ਪੰਥ ਦੀਆਂ ਮਹਾਨ ਸਖਸੀਅਤਾਂ, ਜਥੇਬੰਦੀਆਂ, ਕਲੱਬਾਂ ਤੇ ਕਮੇਟੀਆਂ ਵੱਲੋਂ ਵਿਛੜੀ ਰੂਹ ਨੂੰ ਸਰਧਾਂਜਲੀਆਂ ਭੇਂਟ ਕੀਤੀਆਂ ਗਈਆਂ, ਜਿੰਨਾਂ ਵਿੱਚ ਸਰਬਤ ਖਾਲਸਾ ਦੇ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਮੀਰੀ ਪੀਰੀ ਇੰਟਰਨੈਸ਼ਨਲ ਸੰਤ ਸਮਾਜ ਦੇ ਮੁੱਖ ਸੇਵਾਦਾਰ ਸੰਤ ਬਾਬਾ ਲਾਲ ਸਿੰਘ ਭੀਖੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਗੁਰਸੇਵਕ ਸਿੰਘ ਜਵਾਹਰਕੇ, ਰਜਿੰਦਰ ਸਿੰਘ ਜਵਾਹਰਕੇ, ਸੁਖਚੈਨ ਸਿੰਘ ਅਤਲਾ ਖੁਰਦ, ਬੀਬੀ ਸੁਖਜੀਤ ਕੌਰ ਅਤਲਾ, ਬਾਬਾ ਜੀਵਨ ਸਿੰਘ ਧੰਨਸੂ ਖਾਨਾ, ਬਾਬਾ ਰਾਜਵਿੰਦਰ ਸਿੰਘ ਘਰਾਂਗਣੇ ਵਾਲੇ, ਭਾਈ ਕੁਲਵਿੰਦਰ ਸਿੰਘ ਸਹਾਰਨਾ, ਭਾਈ ਸੋਹਣ ਸਿੰਘ ਦਾਦੂਵਾਲ, ਭਾਈ ਸਰਬਜੀਤ ਸਿੰਘ ਪ੍ਰਧਾਨ ਗਤਕਾ ਦਲ ਪੰਜਾਬ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ।ਇਸ ਸਮੇਂ ਭਾਈ ਦਲੇਰ ਸਿੰਘ ਤੇ ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media